ਤਰਨ ਤਾਰਨ ’ਚ ਭਾਜਪਾ ਨੂੰ ਮਿਲਿਆ ਵੱਡਾ ਹੁਲਾਰਾ/ ਸਮਾਜ ਸੇਵੀ ਦਲਬੀਰ ਸਿੰਘ ਅਲਗੋਕੋਠੀ ਭਾਜਪਾ ’ਚ ਸ਼ਾਮਲ/ ਕੇਵਲ ਢਿੱਲੋਂ ਨੇ ਪਾਰਟੀ ’ਚ ਸ਼ਮੂਲੀਅਤ ਮੌਕੇ ਕੀਤਾ ਸਵਾਗਤ

0
9

ਭਾਰਤੀ ਜਨਤਾ ਪਾਰਟੀ ਨੂੰ ਅੱਜ ਤਰਨ ਤਾਰਨ ਜ਼ਿਲ੍ਹੇ ਅੰਦਰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਹਲਕਾ ਖੇਮਕਰਨ ਅਧੀਨ ਆਉਂਦੇ ਕਸਬਾ ਅਲਗੋ ਕੋਠੀ ਤੋਂ ਉੱਘੇ ਸਮਾਜ ਸੇਵੀ ਹਰਦੀਪ ਸਿੰਘ ਸੰਧੂ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਨ ਮੌਕੇ ਜਿਲ੍ਹਾ ਪ੍ਰਧਾਨ ਹਰਜੀਤ ਸੰਧੂ ਤੋਂ ਇਲਾਵਾ ਸੂਬਾ ਉਪ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੀ ਪਹੁੰਚੇ ਹੋਏ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਵਲ ਢਿੱਲੋਂ ਨੇ ਕਿਹਾ ਕਿ ਹਰਦੀਪ ਸੰਧੂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ ਐ। ਉਨ੍ਹਾਂ ਕਿਹਾ ਕਿ ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਨੂੰ  ਪਾਰਟੀ ਅੰਦਰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ ਅਤੇ ਇਨ੍ਹਾਂ ਦੀਆਂ ਸੇਵਾਵਾਂ ਨੂੰ ਪਾਰਟੀ ਦੀ ਬਿਹਤਰੀ ਲਈ ਇਸਤੇਮਾਲ ਕੀਤਾ ਜਾਵੇਗਾ।

LEAVE A REPLY

Please enter your comment!
Please enter your name here