ਨੰਗਲ ਦੇ ਸਤਲੁਜ ਸਦਨ ਦਫਤਰ ਅੱਗੇ ਸਿੱਖਿਆ ਮੰਤਰੀ ਬੈਂਸ ਦਾ ਧਰਨਾ/ ਪੰਜਾਬ ਦੀ ਸਹਿਮਤੀ ਤੋਂ ਬਿਨਾਂ ਪਾਣੀ ਛੱਡਣ ਦੀ ਕੋਸ਼ਿਸ਼ ਦਾ ਕੀਤਾ ਵਿਰੋਧ/ ਬੀਬੀਐਮਬੀ ਚੇਅਰਮੈਨ ਖਿਲਾਫ ਦੇਸ਼-ਧਰੋਹੀ ਦਾ ਪਰਚਾ ਦਰਜ ਕਰਨ ਦੀ ਮੰਗ

0
14

ਪੰਜਾਬ ਤੇ ਹਰਿਆਣਾ ਦਰਮਿਆਨ ਪਾਣੀਆਂ ਦੀ ਵੰਡ ਦਾ ਮੁੱਦਾ ਲਗਾਤਾਰ ਗਰਮਾਇਆ ਹੋਇਆ ਐ। ਇਸੇ ਨੂੰ ਲੈ ਕੇ ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਤਲੁਜ ਸਦਨ ਨੰਗਲ ਦੇ ਦਫਤਰ ਅੱਗੇ ਧਰਨਾ ਦੇ ਕੇ ਬੀਬੀਐਮਬੀ ਚੇਅਰਮੈਨ ਖਿਲਾਫ ਨਾਅਰੇਬਾਜ਼ੀ ਕੀਤੀ। ਇੱਥੇ ਸਾਥੀਆਂ ਸਮੇਤ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਅੱਜ ਜਿੱਥੇ ਸਮੁੱਚਾ ਦੇਸ਼ ਪਾਕਿਸਤਾਨ ਨਾਲ ਲੜਾਈ ਲੜ ਰਿਹਾ ਹੈ, ਉਥੇ ਹੀ ਅੱਜ ਸਵੇਰੇ ਅਚਾਨਕ ਚੇਅਰਮੈਨ ਵਲੋਂ ਨੰਗਲ ਡੈਮ ਵਿਖੇ ਪਹੁੰਚ ਕੇ ਪਾਣੀ ਛੱਡਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵਲੋਂ ਰੋਕਿਆ ਗਿਆ ਐ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਬੀਬੀਐਮਬੀ ਦੇ ਚੇਅਰਮੈਨ ਵੱਲੋਂ ਜਬਰੀ ਪਾਣੀ ਛੱਡ ਕੇ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਐ, ਇਸ ਲਈ ਚੇਅਰਮੈਨ ਮਨੋਜ ਤ੍ਰਿਪਾਠੀ ਵਿਰੁਧ ਦੇਸ਼ ਧਰੋਹ ਦਾ ਮੁਕੱਦਮਾ ਦਰਜ ਹੋਣਾ ਚਾਹੀਦਾ ਐ। ਉਨ੍ਹਾਂ ਦੋਸ਼ ਲਗਾਉਦਿਆ ਕਿਹਾ ਕਿ ਚੇਅਰਮੈਨ ਪਾਣੀ ਛੱਡਣ ਦਾ ਯਤਨ ਕਰ ਕੇ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ, ਇਸ ਲਈ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਐ।

LEAVE A REPLY

Please enter your comment!
Please enter your name here