Uncategorized ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਬਾਰੇ ਸੰਤ ਸੀਚੇਵਾਲ ਦਾ ਬਿਆਨ/ ਫੌਜ ਵੱਲੋਂ ਅਤਿਵਾਦੀ ਟਿਕਾਣਿਆਂ ’ਤੇ ਕਾਰਵਾਈ ਦੀ ਕੀਤਾ ਸਮਰਥਨ/ ਪਾਕਿਸਤਾਨ ਨੂੰ ਅਤਿਵਾਦੀ ਕਾਰਵਾਈਆਂ ਤੋਂ ਬਾਜ਼ ਆਉਣ ਦੀ ਦਿੱਤੀ ਨਸੀਹਤ By admin - May 8, 2025 0 17 Facebook Twitter Pinterest WhatsApp ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਐ। ਪਾਕਿਸਤਾਨ ਨੂੰ ਅਤਿਵਾਦੀ ਗਤੀਵਿਧੀਆਂ ਛੱਡਣ ਦੀ ਸਲਾਹ ਦਿੰਦਿਆਂ ਉਨ੍ਹਾਂ ਕਿਹਾ ਕਿ ਜੰਗ ਕਿਸੇ ਮਸਲੇ ਦਾ ਹੱਲ ਨਹੀਂ ਐ, ਇਸ ਲਈ ਦੋਵੇਂ ਧਿਰਾਂ ਨੂੰ ਮਿਲ-ਬੈਠ ਕੇ ਮਸਲੇ ਦਾ ਹੱਲ ਕੱਢਣ ਚਾਹੀਦਾ ਐ। ਉਨ੍ਹਾਂ ਕਿਹਾ ਕਿ ਗੁਆਢੀ ਮੁਲਕ ਲੰਮੇ ਸਮੇਂ ਤੋਂ ਅਤਿਵਾਦੀ ਗਤੀਵਿਧੀਆਂ ਨੂੰ ਸ਼ਹਿ ਦੇ ਕੇ ਭਾਰਤ ਅੰਦਰ ਹਾਲਾਤ ਖਰਾਬ ਕਰਨ ਵਿਚ ਲੱਗਾ ਹੋਇਆ ਐ, ਜਿਸ ਦੇ ਬਦੌਲਤ ਬੀਤੇ ਦਿਨ 26 ਲੋਕਾਂ ਨੂੰ ਜਾਨ ਤੋਂ ਹੱਥ ਧੋਣਾ ਪਿਆ ਸੀ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਨੇ ਆਪਣੇ ਨਾਗਰਿਕਾ ਦੀ ਜਾਨ ਦਾ ਬਦਲਾ ਲੈਣ ਲਈ ਸਹੀ ਕਦਮ ਚੁੱਕਿਆ ਐ ਅਤੇ ਪਾਕਿਸਤਾਨ ਨੂੰ ਵੀ ਸਮਝ ਲੈਣਾ ਚਾਹੀਦਾ ਐ ਕਿ ਉਹ ਭਾਰਤ ਵਾਲੇ ਪਾਸੇ ਅਤਿਵਾਦੀ ਭੇਜ ਕੇ ਖੁਦ ਸੁਰੱਖਿਅਤ ਨਹੀਂ ਰਹਿ ਸਕਦਾ, ਇਸ ਲਈ ਉਸ ਨੂੰ ਅਤਿਵਾਦ ਦਾ ਰਸਤਾ ਛੱਡ ਕੇ ਭਾਰਤ ਨਾਲ ਸਬੰਧ ਸੁਧਾਰਨ ਲਈ ਅੱਗੇ ਆਉਣਾ ਚਾਹੀਦਾ ਐ। ਦੇਸ਼ ਦੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਕੁੱਝ ਥਾਵਾਂ ਤੋਂ ਰਾਸ਼ਨ ਇਕੱਠਾ ਕਰਨ ਦੀਆਂ ਖਬਰਾਂ ਆ ਰਹੀਆਂ ਨੇ, ਜਿਸ ਤੋਂ ਬਚਿਆ ਜਾਣਾ ਚਾਹੀਦਾ ਐ।