Uncategorized ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਦਰਮਿਆਨ ਐਸਜੀਪੀਸੀ ਦਾ ਵੱਡਾ ਕਦਮ/ ਸਰਹੱਦੀ ਜ਼ਿਲ੍ਹਿਆਂ ਤੋਂ ਆਏ ਲੋਕਾਂ ਲਈ ਖੋਲ੍ਹੇ ਜਾਣਗੇ ਸਰਾਵਾਂ ਦੇ ਦਰਵਾਜ਼ੇ/ ਪ੍ਰਭਾਵਿਤ ਲੋਕਾਂ ਲਈ ਗੁਰੂ ਘਰਾਂ ’ਚ ਰਿਹਾਇਸ਼ ਤੇ ਲੰਗਰ ਦੇ ਪ੍ਰਬੰਧ ਦਾ ਐਲਾਨ By admin - May 8, 2025 0 11 Facebook Twitter Pinterest WhatsApp ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ-ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਮਦਦ ਲਈ ਵੱਡੀ ਪਹਿਲਕਦਮੀ ਕੀਤੀ ਐ। ਐਸਜੀਪੀਸੀ ਨੇ ਅਜਿਹੇ ਲੋਕਾਂ ਲਈ ਲੰਗਰ ਅਤੇ ਰਿਹਾਇਸ਼ ਦਾ ਪ੍ਰਬੰਧ ਕਰਨ ਦੀ ਪੇਸ਼ਕਸ਼ ਕੀਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਰਹੱਦੀ ਜ਼ਿਲ੍ਹਿਆਂ ਤੋਂ ਘਰ-ਬਾਹਰ ਛੱਡ ਕੇ ਆਉਣ ਵਾਲੇ ਲੋਕਾਂ ਲਈ ਗੁਰੂ ਘਰਾਂ ਦੀਆਂ ਸਰਾਵਾਂ ਦੇ ਦਰਵਾਜ਼ੇ ਖੋਲਣ ਦਾ ਐਲਾਨ ਕੀਤਾ ਐ। ਉਨ੍ਹਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਅਜਿਹੇ ਲੋਕਾਂ ਲਈ ਸਰਾਵਾਂ ਰਾਖਵੀਆਂ ਰੱਖਣ ਅਤੇ ਲੰਗਰਾਂ ਦੇ ਪ੍ਰਬੰਧ ਕਰਨ ਲਈ ਕਿਹਾ ਐ। ਇਸ ਸਬੰਧੀ ਗੁਰਦੁਆਰਾ ਮੈਨੇਜਰਾਂ ਨੂੰ ਬਾਕਾਇਦਾ ਪੱਤਰ ਜਾਰੀ ਕੀਤਾ ਗਿਆ ਐ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਔਖੇ ਵੇਲੇ ਪੀੜਤਾਂ ਦੀ ਸਹਾਇਤਾ ਲਈ ਤਿਆਰ ਐ। ਇਸ ਤੋਂ ਇਲਾਵਾ ਉਨ੍ਹਾਂ ਨੇ ਕਸ਼ਮੀਰ ਦੇ ਪੂੰਛ ਖੇਤਰ ਵਿਚ ਗੁਰਦੁਆਰਾ ਸਾਹਿਬ ਤੇ ਹੋਏ ਹਮਲੇ ਦੀ ਵੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਨੇ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ।