Uncategorized ਮੁਕਤਸਰ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ/ ਨਸ਼ੇ ਦੀ ਕਮਾਈ ਤੋਂ ਬਣਾਈਆਂ 2 ਜਾਇਦਾਦਾਂ ਢਾਹੀਆਂ/ ਨਸ਼ਾ ਤਸਕਰਾਂ ਨੂੰ ਸੁਧਰ ਜਾਣ ਦੀ ਦਿੱਤੀ ਚਿਤਾਵਨੀ By admin - May 8, 2025 0 9 Facebook Twitter Pinterest WhatsApp ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਐ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਦੋ ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ ਗਈਆਂ ਇਮਾਰਤਾਂ ਨੂੰ ਢਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਪੁਲਿਸ ਥਾਣਾ ਗਿੱਦੜਬਾਹਾ ਅਧੀਨ ਨੇੜੇ ਭਾਰੂ ਚੌਂਕ ਗਿੱਦੜਬਾਹਾ ਵਿਖੇ ਜਸਵਿੰਦਰ ਸਿੰਘ ਉਰਫ਼ ਭੱਲਾ ਪੁੱਤਰ ਤਿਰਲੋਕ ਸਿੰਘ ਅਤੇ ਬਲਜੀਤ ਕੌਰ ਉਰਫ਼ ਬੱਗੋ ਪਤਨੀ ਤੇਜਾ ਸਿੰਘ ਵਾਸੀਆਨ ਨੇੜੇ ਭਾਰੂ ਚੌਂਕ ਗਿੱਦੜਬਾਹਾ ਦੀਆਂ ਗੈਰ ਕਾਨੂੰਨੀ ਤਰੀਕੇ ਨਾਲ ਬਣੀਆਂ ਇਮਾਰਤਾਂ ਢਾਹੀਆਂ ਗਈਆਂ ਨੇ। ਉਹਨਾਂ ਨੇ ਦੱਸਿਆ ਕਿ ਦੋਵੇਂ ਮੁਲਜਮਾਂ ਖਿਲਾਫ ਕ੍ਰਮਵਾਰ 3 ਅਤੇ 2 ਮਾਮਲੇ ਦਰਜ ਨੇ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੋ ਕੋਈ ਵੀ ਨਸ਼ਿਆਂ ਦੀ ਆਮਦਨੀ ਨਾਲ ਜਾਇਦਾਦਾਂ ਬਣਾਏਗਾ, ਉਸ ਖਿਲਾਫ ਇਸੇ ਤਰ੍ਹਾਂ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਹਨਾਂ ਨੇ ਇਸ ਮੌਕੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਨਿਡਰ ਹੋ ਕੇ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਨ ਗੁਪਤ ਰੱਖਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।