Uncategorized ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਦੇ ਲੋਕਾਂ ਨੂੰ ਮਿਲੇ ਜਥੇਦਾਰ ਗੜਗੱਜ/ ਤਣਾਅ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਕੇ ਜਾਣਿਆਂ ਲੋਕਾਂ ਦਾ ਹਾਲ/ ਲੋਕਾਂ ਨੂੰ ਵਾਹਿਗੁਰੂ ਜਾਪ ਤੇ ਅਫਵਾਹਾਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ By admin - May 10, 2025 0 7 Facebook Twitter Pinterest WhatsApp ਗੁਆਢੀ ਮੁਲਕ ਪਾਕਿਸਤਾਨ ਨਾਲ ਤਣਾਅ ਤੋਂ ਬਾਅਦ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਅੰਦਰ ਲੋਕਾਂ ਅੰਦਰ ਦਹਿਸ਼ਤ ਦਾ ਮਾਹੌਲ ਐ ਅਤੇ ਲੋਕਾਂ ਦੀ ਹੌਂਸਲਾ-ਅਫਜਾਈ ਲਈ ਸਰਕਾਰ ਦੇ ਮੰਤਰੀਆਂ ਤੋਂ ਇਲਾਵਾ ਅਹਿਮ ਹਸਤੀਆਂ ਪਹੁੰਚ ਰਹੀਆਂ ਨੇ। ਇਸੇ ਤਹਿਤ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਜ ਨੇ ਅੱਜ ਗੁਰੂ ਨਗਰੀ ਅੰਮ੍ਰਿਤਸਰ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ ਅਤੇ ਘਰ ਘਰ ਜਾ ਕੇ ਲੋਕਾਂ ਨੂੰ ਮਿਲ ਕੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਇਕੱਤਰ ਕੀਤੀ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਵਾਹਿਗੁਰੂ ਜਾਪ ਕਰਨ ਅਤੇ ਅਫਾਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਰਹੱਦੀ ਇਲਾਕਿਆਂ ਦੇ ਲੋਕਾਂ ਦੀ ਵਿਸ਼ੇਸ਼ ਮਦਦ ਕੀਤੀ ਜਾ ਰਹੀ ਐ ਅਤੇ ਗੁਰਧਾਮਾਂ ਅੰਦਰ ਵੀ ਲੋੜਵੰਦਾਂ ਦੀ ਮਦਦ ਲਈ ਹਰ ਸੰਭਵ ਸਹਾਇਤਾ ਦੇ ਪ੍ਰਬੰਧ ਕੀਤੇ ਗਏ ਨੇ। ਇਸ ਦੌਰਾਨ ਉਨ੍ਹਾਂ ਨੇ ਦੱਖਣੀ ਏਸ਼ੀਆ ਖਿੱਤੇ ਦੀ ਸੁੱਖ-ਸ਼ਾਂਤੀ ਲਈ ਅਰਦਾਸ ਵੀ ਕੀਤੀ।