ਫਿਰੋਜ਼ਪੁਰ ’ਚ ਪੀੜਤ ਪਰਿਵਾਰ ਨੂੰ ਮਿਲੇ ਮੰਤਰੀ ਗੁਰਮੀਤ ਖੁੱਡੀਆਂ/ ਪਾਕਿਸਤਾਨੀ ਡਰੋਨ ਡਿੱਗਣ ਕਾਰਨ ਘਰ ਅੰਦਰ ਲੱਗੀ ਸੀ ਅੱਗ/ ਤਿੰਨ ਜਣੇ ਝੁਲਸੇ, ਮੰਤਰੀਆਂ ਨੇ ਦਿੱਤਾ ਹਰ ਸੰਭਵ ਮਦਦ ਦਾ ਭਰੋਸਾ

0
6

ਗੁਆਢੀ ਮੁਲਕ ਪਾਕਿਸਤਾਨ ਵੱਲੋਂ ਕੀਤੇ ਜਾ ਰਹੇ ਹਮਲਿਆਂ ਕਾਰਨ ਪੰਜਾਬ ਦੇ ਵੱਖ ਵੱਖ ਥਾਵਾਂ ਤੋਂ ਨੁਕਸਾਨ ਦੀਆਂ ਖਬਰਾਂ ਆ ਰਹੀਆਂ ਨੇ। ਅਜਿਹੀ ਹੀ ਖਬਰ ਸਰਹੱਦੀ ਜ਼ਿਲ੍ਹਾ ਫਿਰੋਜਪੁਰ ਦੇ ਪਿੰਡ ਖਾਈ ਖੇਮੇ ਤੋਂ ਸਾਹਮਣੇ ਆਈ ਐ ਜਿੱਥੇ ਪਾਕਿਸਤਾਨੀ ਡਰੋਨ ਡਿੱਗਣ ਕਾਰਨ ਘਰ ਦੇ ਤਿੰਨ ਜੀਅ ਝੁਸਲ ਗਏ, ਜਿਨ੍ਹਾਂ ਵਿਚੋਂ ਪਤੀ-ਪਤਨੀ ਨੂੰ ਗੰਭੀਰ ਹਾਲਤ ਦੇ ਚਲਦਿਆਂ ਲੁਧਿਆਣਾ ਲਈ ਰੈਫਰ ਕੀਤਾ ਗਿਆ ਐ। ਇਸ ਤੋਂ ਇਲਾਵਾ ਘਰ ਦੇ ਸਾਮਾਨ ਤੇ ਪਸ਼ੂਆਂ ਨੂੰ ਵੀ ਨੁਕਸਾਨ ਪਹੁੰਚਿਆ ਐ। ਇਸੇ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਹਰਮੀਤ ਸਿੰਘ ਮੁੰਡੀਆ ਅੱਜ ਹਾਦਸੇ ਵਾਲੀ ਥਾਂ ਪਹੁੰਚੇ ਜਿੱਥੇ ਉਨ੍ਹਾਂ ਨੇ ਸਥਾਨਕ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੀੜਤ ਪਰਿਵਾਰ ਦਾ ਹਾਲ ਵੀ ਜਾਣਿਆਂ। ਕੈਬਨਿਟ ਮੰਤਰੀ ਨੇ ਸਥਾਨਤ ਸਿਵਲ ਹਸਪਤਾਲ ਦਾ ਦੌਰਾ ਕਰ ਕੇ ਪੀੜਤ ਪਰਿਵਾਰ ਦੇ ਲੜਕੇ ਦਾ ਹਾਲ ਵੀ ਜਾਣਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਲੜਾਈ ਦਾ ਦੋਵੇਂ ਪੰਜਾਬਾਂ ਨੂੰ ਨੁਕਸਾਨ ਐ। ਉਨ੍ਹਾਂ ਕਿ ਕਿਹਾ ਕਿ ਪੰਜਾਬ ਸਰਕਾਰ ਪੀੜਤਾਂ ਦੇ ਨਾਲ ਖੜ੍ਹੀ ਐ ਅਤੇ ਪੀੜਤਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।

LEAVE A REPLY

Please enter your comment!
Please enter your name here