ਹੁਸ਼ਿਆਰਪੁਰ ’ਚ ਵੀ ਸੁਣਾਈ ਦਿੱਤੀ ਧਮਾਕੇ ਦੀ ਆਵਾਜ਼/ ਪਿੰਡ ਸੰਗਰਾਂ ’ਚ ਤੜਕਸਾਰ ਡਿੱਗਿਆ ਮਿਜਾਇਲ ਦਾ ਟੁੱਕੜਾ/ ਪੁਲਿਸ ਨੇ ਟੁੱਕੜੇ ਨੂੰ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ

0
5

ਭਾਰਤ ਤੇ ਪਾਕਿਸਤਾਨ ਵਿਚਾਲੇ ਵਧੇ ਤਣਾਅ ਦੇ ਮੱਦੇਨਜ਼ਰ ਗੁਆਢੀ ਮੁਲਕ ਵੱਲੋਂ ਭਾਰਤ ਵਾਲੇ ਪਾਸੇ ਲਗਾਤਾਰ ਮਿਜਾਇਜਾਂ ਤੇ ਡਰੋਨਾਂ ਨਾਲ ਹਮਲੇ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ। ਅਜਿਹਾ ਹੀ ਮਾਮਲਾ ਹੁਸ਼ਿਆਰਪੁਰ ਦੇ ਪਿੰਡ ਸੰਗਰਾਂ ਤੋਂ ਵੀ ਸਾਹਮਣੇ ਆਇਆ ਐ, ਜਿੱਥੇ ਪਿੰਡ ਦੇ ਬਾਹਰਵਾਰ ਇਕ ਮਿਜਾਇਲ ਦਾ ਟੁੱਕੜਾ ਡਿੱਗਿਆ ਮਿਲਿਆ ਐ। ਪਿੰਡ ਵਾਸੀਆਂ ਨੇ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਨੇ ਟੁਕੜੇ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਮੌਕੇ ਤੇ ਪਹੁੰਚੇ ਐਸਐਚਓ ਟਾਂਡਾ ਨੇ ਕਿਹਾ ਕਿ ਉਹਨਾਂ ਨੂੰ ਪਿੰਡ ਨੇੜੇ ਸ਼ੱਕੀ ਚੀਜ਼ ਮਿਲਣ ਦੀ ਸੂਚਨਾ ਮਿਲੀ ਸੀ। ਉਹਨਾਂ ਨੇ ਮੌਕੇ ਤੇ ਆ ਕੇ ਦੇਖਿਆ ਤਾਂ ਉਹਨਾਂ ਨੂੰ ਇਹ ਮਿਜਾਇਲ ਦਾ ਟੁਕੜਾ ਜਾਪਦਾ ਹੈ। ਉਹਨਾਂ ਕਿਹਾ ਕਿ ਇਹ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਸੈਂਟਰ ਫੋਰਸਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਤੇ ਇਸ ਨੂੰ ਉਹਨਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਨਾਲ ਹੀ ਉਹਨਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਅਜਿਹੀ ਕੋਈ ਸ਼ੱਕੀ ਚੀਜ਼ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਅਤੇ ਘੱਟ ਤੋਂ ਘੱਟ ਹੀ ਘਰੋਂ ਬਾਹਰ ਨਿਕਲਿਆ ਜਾਵੇ ਤਾਂ ਜੋ ਕਿਸੇ ਅਣਹੋਣੀ ਘਟਨਾ ਤੋਂ ਬਚਿਆ ਜਾ ਸਕੇ।

LEAVE A REPLY

Please enter your comment!
Please enter your name here