
ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਰੇਲਵੇ ਵਿਭਾਗ ਵੱਲੋਂ ਰੇਲਾਂ ਦੀ ਸੁਰੱਖਿਆ ਨੂੰ ਲੈ ਕੇ ਸਖਤ ਕਦਮ ਚੁੱਕੇ ਜਾ ਰਹੇ ਨੇ। ਰੇਲਵੇ ਨੇ ਸੁਰੱਖਿਆ ਦੇ ਲਿਹਾਜ ਨਾਲ ਰਾਤ ਸਮੇਂ ਰੇਲਾਂ ਤੇ ਰੋਕ ਲਾਉਣ ਤੋਂ ਇਲਾਵਾ ਚੈਕਿੰਗ ਮੁਹਿੰਮ ਵੀ ਵਿੱਢੀ ਗਈ ਐ। ਗੱਲ ਜੇਕਰ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੀ ਕੀਤੀ ਜਾਵੇ ਤਾਂ ਇੱਥੇ ਜੀਆਰਪੀ ਪੁਲਿਸ ਵੱਲੋਂ ਰੇਲਵੇ ਸਟੇਸ਼ਨ ਦੇ ਚੱਪੇ ਚੱਪੇ ਤੇ ਨਜਰ ਰੱਖੀ ਜਾ ਰਹੀ ਐ। ਪੁਲਿਸ ਵੱਲੋਂ ਡਾਗ ਸਕੂਐਡ ਦੀ ਮਦਦ ਨਾਲ ਮੁਸਾਫਿਰਾਂ ਦੇ ਸਾਮਾਨ ਦੀ ਚੈਕਿੰਗ ਕਰਨ ਦੇ ਨਾਲ ਨਾਲ ਹਰ ਆਉਣ-ਜਾਣ ਵਾਲੇ ਤੇ ਨਜ਼ਰ ਰੱਖੀ ਜਾ ਰਹੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀਆਰਪੀ ਅਧਿਕਾਰੀ ਰੀਤੂ ਬਾਲਾ ਨੇ ਕਿਹਾ ਕਿ ਰੇਲਵੇ ਸਟੇਸ਼ਨ ਦੀ ਸੁਰੱਖਿਆ ਨੂੰ ਲੈ ਕੇ ਇਹ ਕਦਮ ਚੁੱਕੇ ਜਾ ਰਹੇ ਨੇ। ਉਹਨਾਂ ਕਿਹਾ ਕਿ ਆਰਪੀਐਫ ਤੇ ਜੀਆਰਪੀ ਅਤੇ ਐਂਟੀ ਡੋਗ ਸਕਵੈਡ ਦੀ ਟੀਮਾਂ ਨੂੰ ਲੈ ਕੇ ਰੇਲਵੇ ਸਟੇਸ਼ਨ ਤੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਲਈ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਨੂੰ ਸਮਾਂ ਰਹਿੰਦੇ ਰੋਕਿਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਕਿਸੇ ਵੀ ਸ਼ੱਕੀ ਚੀਜ਼ ਜਾਂ ਵਿਅਕਤੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ ਐ। ਅਧਿਕਾਰੀ ਨੇ ਹੋਰ ਕੀ ਕੁੱਝ ਕਿਹਾ, ਸੁਣਦੇ ਹਾਂ…


