
ਭਾਰਤ ਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਚਲਦਿਆਂ ਜਿੱਥੇ ਦੇਸ਼ ਭਰ ਅੰਦਰ ਯਾਤਰੂ ਘਰੋਂ ਨਿਕਲਣ ਤੋਂ ਗੁਰੇਜ ਕਰ ਰਹੇ ਸੀ ਉੱਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਦੀ ਆਮਦ ਵਿਚ ਵੀ ਕਮੀ ਵੇਖਣ ਨੂੰ ਮਿਲ ਰਹੀ ਸੀ ਪਰ ਬੀਤੀ ਸ਼ਾਮ ਦੋਵਾਂ ਦੇਸ਼ਾਂ ਵਿਚਾਲੇ ਯੁੱਧ ਵਿਰਾਮ ਹੋਣ ਦੀਆਂ ਖਬਰਾਂ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਐ। ਸ਼ਾਮ ਪੰਜ ਵਜੇ ਦੇ ਕਰੀਬ ਆਈਆਂ ਇਨ੍ਹਾਂ ਖਬਰਾਂ ਤੋਂ ਬਾਦ ਸਚਖੰਡ ਪਹੁੰਚੇ ਸਰਧਾਲੂਆਂ ਵਿਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਇਸੇ ਦੌਰਾਨ ਵੱਡੀ ਗਿਣਤੀ ਲੋਕਾਂ ਨੇ ਘਰਾਂ ਚੋਂ ਨਿਕਲ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਖਤਰਾ ਟਲਣ ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਸਬੰਧੀ ਗੱਲਬਾਤ ਕਰਦੀਆ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੌਣ ਪਹੁੰਚਿਆ ਸੰਗਤਾਂ ਨੇ ਦਸਿਆ ਕਿ ਬੀਤੇ ਕੁਝ ਦਿਨਾਂ ਤੋਂ ਦੋਵੇ ਦੇਸ਼ਾਂ ਵਿਚਾਲੇ ਬਣੇ ਤਣਾਅਪੂਰਨ ਮਾਹੋਂਲ ਦੇ ਚਲਦਿਆਂ ਲੋਕ ਘਰਾਂ ਵਿਚੋਂ ਨਿਕਲਣ ਤੋਂ ਡਰ ਰਹੇ ਸੀ ਪਰ ਯੁੱਧ ਵਿਰਾਮ ਹੋਣ ਤੋਂ ਬਾਦ ਇਹ ਡਰ ਖਤਮ ਹੋਇਆ ਹੈ ਅਤੇ ਸੰਗਤ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਣੀ ਸ਼ੁਰੂ ਹੋ ਗਈ ਐ। ਇਸ ਦੌਰਾਨ ਸੰਗਤ ਵੱਲੋਂ ਗੁਰੂ ਘਰ ਮੱਥਾ ਟੇਕ ਕੇ ਦੋਵੇਂ ਮੁਲਕਾਂ ਵਿਚਾਲੇ ਸ਼ਾਂਤੀ ਬਣਾਏ ਰੱਖਣ ਦੀ ਅਰਦਾਸ ਵੀ ਕੀਤੀ ਗਈ।




