Uncategorized ਸ੍ਰੀ ਦਰਬਾਰ ਸਾਹਿਬ ਵਿਖੇ ਮਨਾਇਆ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ/ ਪ੍ਰਕਾਸ਼ ਪੁਰਬ ਮਨਾਉਣ ਲਈ ਨਤਮਸਤਕ ਹੋਣ ਪਹੁੰਚ ਰਹੀ ਸੰਗਤ/ ਸ਼੍ਰੋਮਣੀ ਕਮੇਟੀ ਨੇ ਸੰਗਤ ਦੀ ਆਮਦ ਦੇ ਮੱਦੇਨਜ਼ਰ ਕੀਤੇ ਪੁਖਤਾ ਪ੍ਰਬੰਧ By admin - May 11, 2025 0 5 Facebook Twitter Pinterest WhatsApp ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸਵੇਰੇ ਤੋਂ ਗੁਰੂ ਘਰ ‘ਚ ਨਤਮਸਤਕ ਹੋਣ ਲਈ ਸੰਗਤਾਂ ਪੁੱਜ ਰਹੀਆਂ ਹਨ, ਉੱਥੇ ਹੀ ਆਈਆਂ ਹੋਈਆਂ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗੱਲਬਾਤ ਕਰਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਿਹਾ ਕਿ ਗਰੂ ਅਮਰਦਾਸ ਜੀ ਸਿੱਖਾਂ ਦੇ ਤੀਜੇ ਗੁਰੂ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਜੀ ਨੇ ਜਾਤੀ-ਪ੍ਰਥਾ, ਛੂਤ-ਛਾਤ ਜਿਹੀਆਂ ਕੁਰੀਤੀਆਂ ਦਾ ਸੁਧਾਰ ਕੀਤਾ। ਉਨ੍ਹਾਂ ਕਿਹਾ ਅੱਜ ਸਾਨੂੰ ਗੁਰੂ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਾਣੀ ਦੇ ਨਾਲ ਜੁੜੋ ਤੇ ਸਿੱਖੀ ਵਾਲੇ ਬਣੋ। ਇਸ ਮੌਕੇ ਉਨ੍ਹਾਂ ਦੇਸ਼-ਵਿਦੇਸ਼ਾਂ ਵਿਚ ਵਸਦੀ ਸਿੱਖ ਨਾਮ ਲੇਵਾ ਸੰਗਤ ਨੂੰ ਅੱਜ ਇਸ ਪਵਿੱਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਦੇ ਦਿਹਾੜੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀਆਂ ਸੰਗਤਾਂ ਦੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।