Uncategorized ਜਲੰਧਰ ’ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ/ ਪੁਰਾਣੀ ਰੰਜ਼ਿਸ਼ ਤਹਿਤ ਹੋਏ ਝਗੜੇ ਦੌਰਾਨ ਚੱਲੀ ਗੋਲੀ/ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਜਾਂਚ ਕੀਤੀ ਸ਼ੁਰੂ By admin - May 12, 2025 0 5 Facebook Twitter Pinterest WhatsApp ਜਲੰਧਰ ਚ ਰੰਜ਼ਿਸ਼ ਤਹਿਤ ਗੋਲੀਆਂ ਚੱਲਣ ਦੀ ਖਬਰ ਸਾਹਮਣੇ ਆਈ ਐ। ਘਟਨਾ ਸ਼ਹਿਰ ਦੇ ਥਾਣਾ ਬਸਤੀ ਖੇਲ ਇਲਾਕੇ ਦੀ ਦੀ ਐ, ਜਿੱਥੇ ਹਮਲਾਵਰਾਂ ਨੇ ਨੀਰਜ ਉਰਫ ਤੰਨੂ ਨਾਮ ਦੇ ਨੌਜਵਾਨ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿਚ ਪੀੜਤ ਦੇ ਤਿੰਨ ਗੋਲੀਆਂ ਲੱਗੀਆਂ ਸੀ। ਪੀੜਤ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਇਸੇ ਦੌਰਾਨ ਵਾਰਦਾਤ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਐ, ਜਿਸ ਵਿਚ ਦੋਵੇਂ ਧਿਰਾਂ ਵਿਚਾਲੇ ਪਹਿਲਾਂ ਬਹਿਸ਼ ਹੁੰਦੀ ਐ ਅਤੇ ਫਿਰ ਇਕ ਧਿਰ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਮੌਕੇ ਤੇ ਮੌਜੂਦ ਲੋਕਾਂ ਨੇ ਜ਼ਖਮੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਵੱਲੋਂ ਹਮਲਾਵਰਾਂ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਐ।