ਤਰਨ ਤਾਰਨ ’ਚ ਨਸ਼ੇ ਦੀ ਭੇਂਟ ਚੜ੍ਹਿਆ ਇਕ ਹੋਰ ਨੌਜਵਾਨ/ ਨਸ਼ੇ ਦੀ ਉਵਰਡੋਜ਼ ਕਾਰਨ ਹੋਈ ਮੌਤ/ ਲੋਕਾਂ ਨੇ ਸ਼ਰੇਆਮ ਨਸ਼ੇ ਵਿੱਕਣ ਦੇ ਲਾਏ ਇਲਜ਼ਾਮ

0
7

ਪੰਜਾਬ ਪੁਲਿਸ ਦੀ ਨਸ਼ਿਆਂ ਖਿਲਾਫ ਸਖਤੀ ਦੇ ਬਾਵਜੂਦ ਨੌਜਵਾਨਾਂ ਦੀਆਂ ਨਸ਼ੇ ਕਾਰਨ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ। ਇਸ ਦੀ ਤਾਜ਼ਾ ਮਿਸਾਲ ਸਰਹੱਦੀ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਢੋਟੀਆਂ ਤੋਂ ਸਾਹਮਣੇ ਆਈ ਐ, ਜਿੱਥੇ ਇਕ 22 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਐ। ਉਧਰ ਮੌਕੇ ਤੇ ਇਕੱਤਰ ਹੋਏ ਪਿੰਡ ਵਾਸੀਆਂ ਨੇ ਇਲਾਕੇ ਵਿਚ ਸ਼ਰੇਆਮ ਨਸ਼ੇ ਵਿੱਕਣ ਦੇ ਇਲਜਾਮ ਲਾਏ ਨੇ। ਲੋਕਾਂ ਦਾ ਕਹਿਣਾ ਐ ਕਿ ਉਹ ਨਸ਼ਾ ਤਸਕਰਾਂ ਅਤੇ ਲੁਟੇਰਿਆਂ ਨੂੰ ਫੜ ਕੇ ਪੁਲਿਸ ਹਵਾਲੇ ਕਰਦੇ ਨੇ ਪਰ ਪੁਲਿਸ ਉਨ੍ਹਾਂ ਛੱਡ ਦਿੰਦੇ ਨੇ। ਲੋਕਾਂ ਨੇ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਨੂੰ ਨਾਕਾਫੀ ਕਰਾਰ ਦਿੰਦਿਆਂ ਕਿਹਾ ਕਿ ਇੱਥੇ ਇਸ ਮੁਹਿੰਮ ਦਾ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ ਅਤੇ ਸਥਾਨਕ ਪੁਲਿਸ ਨਸ਼ਾ ਤਸਕਰਾਂ ਨੂੰ ਫੜਣ ਦੀ ਥਾਂ ਹੱਲਾਸ਼ੇਰੀ ਦੇ ਰਹੇ ਐ। ਸਥਾਨਕ ਵਾਸੀਆਂ ਨੇ ਸਰਕਾਰ ਤੋਂ ਨਸ਼ਾ ਤਸਕਰਾਂ ਖਿਲਾਫ ਨਕੇਲ ਕੱਸਣ ਦੀ ਅਪੀਲ ਕੀਤੀ ਐ ਤਾਂ ਜੋ ਨੌਜਵਾਨਾਂ ਦੀਆਂ ਮੌਤਾਂ ਨੂੰ ਰੋਕਿਆ ਜਾ ਸਕੇ। ਉਧਰ ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਬਣਦੀ ਕਾਰਵਾਈ ਕਰਨ ਦੀ ਭਰੋਸਾ ਦਿਵਾਇਆ ਐ।

LEAVE A REPLY

Please enter your comment!
Please enter your name here