ਰਾਜਪੁਰਾ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ/ ਦੋ ਝਪਟਮਾਰਾਂ ਨੂੰ ਖੋਹ ਦੇ ਸਾਮਾਨ ਸਮੇਤ ਕੀਤਾ ਕਾਬੂ/ ਸੀਸੀਟੀਵੀ ਫੁਟੇਜ਼ ਦੇ ਆਧਾਰ ’ਤੇ ਹੋਈ ਸੀ ਪਛਾਣ

0
7

ਰਾਜਪੁਰਾ ਪੁਲਿਸ ਨੇ ਝਪਟਮਾਰੀ ਦੀਆਂ ਵਾਰਦਾਤਾਂ ਵਿਚ ਸ਼ਾਮਲ ਮੁਲਜਮਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਪੁਲਿਸ ਨੇ ਦੋ ਜਣਿਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਖੋਹਸ਼ੁਦਾ ਸਾਮਾਨ ਬਰਾਮਦ ਕੀਤਾ ਐ। ਫੜੇ ਗਏ ਮੁਲਜਮ ਰਾਹ ਜਾਂਦੀਆਂ ਔਰਤਾਂ ਨੂੰ ਨਿਸ਼ਾਨਾ ਬਣਾਉਂਦੇ ਸਨ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ 6 ਮੋਬਾਈਲ ਫੋਨ, ਇਕ ਐਕਟਿਵਾ ਅਤੇ ਇਕ ਮੋਟਰ ਸਾਈਕਲ ਬਰਾਮਦ ਕੀਤਾ ਐ। ਫੜੇ ਗਏ ਮੁਲਜਮ ਬੀਤੇ ਦਿਨਾਂ ਦੌਰਾਨ ਵਾਪਰੀਆਂ ਲੁੱਟ-ਖੋਹ ਦੀਆਂ ਘਨਟਾਵਾਂ ਵਿਚ ਸ਼ਾਮਲ ਸੀ। ਪੁਲਿਸ ਨੇ ਮੁਲਜਮਾਂ ਨੂੰ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਟਰੇਸ ਕੀਤਾ ਐ। ਪੁਲਿਸ ਨੇ ਮੁਲਜਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਨੂੰ ਮੁਲਜਮਾਂ ਦੀ ਪੁਛਗਿੱਛ ਦੌਰਾਨ ਹੋਰ ਕਈ ਖੁਲਾਸੇ ਹੋਣ ਦੀ ਉਮੀਦ ਐ।

LEAVE A REPLY

Please enter your comment!
Please enter your name here