Uncategorized ਲੁਧਿਆਣਾ ’ਚ ਨਹਿਰ ’ਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ/ ਨਹਿਰ ’ਚ ਨਹਾਉਣ ਦੌਰਾਨ ਵਾਪਰਿਆ ਹਾਦਸਾ/ ਪੁਲਿਸ ਨੇ ਲਾਸ਼ਾਂ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ By admin - May 12, 2025 0 4 Facebook Twitter Pinterest WhatsApp ਲੁਧਿਆਣਾ ’ਚ ਨਹਿਰ ਵਿਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਘਟਨਾ ਸ਼ਹਿਰ ਤੇ ਤਾਜਪੁਰ ਰੋਡ ਤੇ ਸਥਿਤ ਬਾਲਾਜੀ ਪੁਲ ਨੇੜੇ ਦੀ ਐ। ਜਾਣਕਾਰੀ ਅਨੁਸਾਰ ਇਹ ਬੱਚੇ ਇੱਥੇ ਚੱਲ ਰਹੇ ਧਾਰਮਿਕ ਸਮਾਗਮ ਵਿਚ ਮੱਥਾ ਟੇਕਣ ਆਏ ਸਨ। ਇਸੇ ਦੌਰਾਨ ਉਹ ਇੱਥੇ ਵਗਦੀ ਨਹਿਰ ਵਿਚ ਨਹਾਉਣ ਲਈ ਵੜ ਗਏ, ਜਿਸ ਕਾਰਨ ਦੋਵਾਂ ਦੀ ਡੁੱਬਣ ਕਰਨ ਮੌਤ ਹੋ ਗਈ। ਮ੍ਰਿਤਕ ਦੀ ਉਮਰ 13 ਤੇ 15 ਸਾਲ ਦੱਸੀ ਜਾ ਰਹੀ ਐ। ਇਸੇ ਦੌਰਾਨ ਮੌਕੇ ਤੇ ਮੌਜੂਦ ਲੋਕਾਂ ਨੇ ਦੋਵਾਂ ਨੂੰ ਗੋਤਾਖੋਰਾ ਦੀ ਮਦਦ ਨਾਲ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਜਾਣਕਾਰੀ ਮਿਲਣ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।