Uncategorized ਸਮਰਾਲਾ ’ਚ ਦੋ ਮੋਟਰ ਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ/ ਦੋਵੇਂ ਚਾਲਕਾਂ ਨੂੰ ਸਥਾਨਕ ਹਸਪਤਾਲ ਕਰਵਾਇਆ ਦਾਖ਼ਲ/ ਡਾਕਟਰਾਂ ਨੇ ਗੰਭੀਰ ਹਾਲਤ ਦੇ ਚਲਦਿਆਂ ਚੰਡੀਗੜ੍ਹ ਕੀਤਾ ਰੈਫਰ By admin - May 12, 2025 0 5 Facebook Twitter Pinterest WhatsApp ਸਮਰਾਲਾ ਦੇ ਚੰਡੀਗੜ੍ਹ-ਲੁਧਿਆਣਾ ਬਾਈਪਾਸ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਦੋ ਜਣਿਆਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਐ। ਇਹ ਹਾਦਸਾ ਦੋ ਮੋਟਰ ਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਐ। ਇਸ ਹਾਦਸੇ ਵਿਚ ਦੋਵੇਂ ਮੋਟਰ ਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਸਮਰਾਲਾ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਗਿਆ ਐ। ਜ਼ਖਮੀਆਂ ਵਿਚੋਂ ਇਕ ਦੀ ਪਛਾਣ ਬਲਵਿੰਦਰ ਸਿੰਘ ਰਾਜੇਵਾਲ ਵਜੋਂ ਹੋਈ ਐ ਜਦਕਿ ਦੂਜੇ ਦੀ ਪਛਾਣ ਨਹੀਂ ਹੋ ਸਕੀ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚ ਪੁਲਿਸ ਨੇ ਹਾਦਸਾ ਗ੍ਰਸਤ ਵਾਹਨ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।