Uncategorized ਸਰਹਿੰਦ ਫਤਹਿ ਦਿਵਸ ਮੌਕੇ ਜਥੇਦਾਰ ਗੜਗੱਜ ਦਾ ਸੰਗਤ ਦੇ ਨਾਮ ਸੰਦੇਸ਼/ ਸਰਹਿੰਦ ਫਤਹਿ ਦਿਵਸ ਦੇ ਇਤਿਹਾਸ ਬਾਰੇ ਸਾਂਝਾ ਕੀਤੀ ਜਾਣਕਾਰੀ By admin - May 12, 2025 0 4 Facebook Twitter Pinterest WhatsApp ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਰਹਿੰਦ ਫਤਹਿ ਦਿਵਸ ਮੌਕੇ ਸੰਗਤ ਨੂੰ ਸੰਦੇਸ਼ ਦਿੱਤਾ ਐ। ਸੰਗਤ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਉਹ ਪਵਿੱਤਰ ਦਿਹਾੜਾ ਐ, ਜਿਸ ਦਿਨ ਬਾਬਾ ਬੰਦਾ ਬਹਾਦਰ ਨੇ ਸਰਹਿੰਦ ਨੂੰ ਫਤਹਿ ਕਰ ਕੇ ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਦਾ ਬਦਲਾ ਲੈਣ ਦੇ ਨਾਲ ਨਾਲ ਪੂਰਨ ਸਿੱਖ ਰਾਜ ਦੀ ਨੀਂਹ ਰੱਖੀ ਸੀ। ਇਸ ਮੌਕੇ ਉਨ੍ਹਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਚੱਪੜਚਿੜੀ ਦੇ ਮੈਦਾਨ ਵਿਚ ਲੜੀ ਗਈ ਜੰਗ ਬਾਰੇ ਵੀ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ। ਦੱਸਣਯੋਗ ਐ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ 12 ਮਈ ਨੂੰ ਸਰਹਿੰਦ ਫਤਿਹ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਏ ਜਾਂਦੇ ਨੇ। ਇਹ ਦਿਹਾੜਾ ਸਿੱਖ ਰਾਜ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ 14 ਮਈ 1710 ਨੂੰ ਸਰਹਿੰਦ ਉੱਤੇ ਕੀਤੀ ਜਿੱਤ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਸ ਦਿਹਾੜੇ ਮੌਕੇ ਗੁਰਦੁਆਰਾ ਫਤਿਹ-ਏ-ਗੰਜ ਸਾਹਿਬ, ਚੱਪੜਚਿੜੀ ਤੋਂ ਸਰਹਿੰਦ ਫਤਿਹ ਮਾਰਚ ਸਜਾਇਆ ਜਾਵੇਗਾ, ਜੋ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗਾ।