Uncategorized ਸੁਲਤਾਨਪੁਰ ਲੋਧੀ ’ਚ ਭੈਣ-ਭਰਾ ਦੀ ਡੁੱਬਣ ਕਾਰਨ ਮੌਤ/ ਬਿਆਸ ਦਰਿਆ ’ਚ ਡੁੱਬਣ ਕਾਰਨ ਵਾਪਰਿਆ ਹਾਦਸਾ/ ਭਰਾ ਦੀ ਲਾਸ਼ ਬਰਾਮਦ, ਭੈਣ ਦੀ ਭਾਲ ਜਾਰੀ By admin - May 12, 2025 0 7 Facebook Twitter Pinterest WhatsApp ਸੁਲਤਾਨਪੁਰ ਲੋਧੀ ਦੇ ਪਿੰਡ ਆਲੀ ਕਲਾਂ ਤੋਂ ਬੇਹਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਵਾਢੀ ਕਰਨ ਗਏ ਖੇਤ ਮਜ਼ਦੂਰ ਭੈਣ-ਭਰਾ ਅਚਾਨਕ ਦਰਿਆ ਬਿਆਸ ਦੇ ਵਿੱਚ ਡੁੱਬ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹੋਰ ਪਰਿਵਾਰਿਕ ਮੈਂਬਰਾਂ ਦੇ ਨਾਲ ਦਰਿਆ ਬਿਆਸ ਦੇ ਕੰਢੇ ਖੇਤਾਂ ਵਿੱਚ ਕੰਮ ਕਰ ਰਹੇ ਸਨ। ਘਰ ਵਾਪਸ ਪਰਤਨ ਸਮੇਂ ਹੱਥਮੂੰਹ ਧੋਣ ਜਾਂ ਪਾਣੀ ਪੀਣ ਲਈ ਦਰਿਆ ਕਿਨਾਰੇ ਪੁੱਜੇ ਤਾਂ ਅਚਾਨਕ ਪੈਰ ਤਿਲਕਣ ਕਾਰਨ ਇੱਕ ਦੂਜੇ ਨੂੰ ਬਚਾਉਂਦਿਆਂ ਦੋਹੇ ਭੈਣ ਭਰਾ ਡੁੱਬ ਗਏ। ਜਿਨਾਂ ਵਿੱਚੋਂ ਭਰਾ ਦੀ ਲਾਸ਼ ਬਰਾਮਦ ਹੋ ਗਈ ਹੈ ਜਿਸ ਨੂੰ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਮ੍ਰਿਤਕ ਦੀ ਪਹਿਚਾਨ ਪੱਪੂ (35) ਪੁੱਤਰ ਜੋਗਿੰਦਰ ਪਾਲ ਵਾਸੀ ਸੁਲਤਾਨਪੁਰ ਰੂਰਲ ਦੇ ਰੂਪ ਵਿੱਚ ਹੋਈ ਹੈ। ਜਦ ਕਿ ਉਸ ਦੀ ਭੈਣ ਆਸ਼ੂ ਦੀ ਭਾਲ ਅਜੇ ਵੀ ਜਾਰੀ ਹੈ। ਉਧਰ ਮਾਮਲੇ ਨੂੰ ਲੈ ਕੇ ਥਾਣਾ ਕਬੀਰਪੁਰ ਦੀ ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਉਸਦੀ ਭੈਣ ਆਸ਼ੂ ਦੀ ਭਾਲ ਅਜੇ ਵੀ ਜਾਰੀ ਹੈ। ਡਿਊਟੀ ਤੇ ਤੈਨਾਤ ਡਾਕਟਰ ਅਨੁਸਾਰ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।