ਅੰਮ੍ਰਿਤਸਰ ’ਚ ਜ਼ਹਿਰੀਲੀ ਸ਼ਰਾਬ ਨੇ ਬੁਝਾਏ ਕਈ ਘਰਾਂ ਦੇ ਚਿਰਾਗ/ 15 ਲੋਕਾਂ ਦੀ ਹੋਈ ਮੌਤ, 6 ਦਾ ਚੱਲ ਰਿਹਾ ਇਲਾਜ਼/ ਪੁਲਿਸ ਨੇ ਕਈ ਜਣਿਆਂ ਨੂੰ ਹਿਰਾਸਤ ’ਚ ਲੈ ਕੇ ਜਾਂਚ ਕੀਤੀ ਸ਼ੁਰੂ

0
9

ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਵਿਚ ਇਕ ਵਾਰ ਫਿਰ ਜ਼ਹਿਰੀਲੀ ਸ਼ਰਾਬ ਦਾ ਕਹਿਰ ਵੇਖਣ ਨੂੰ ਮਿਲਿਆ ਐ। ਜਿਲ੍ਹੇ ਦੇ ਪਿੰਡ ਭੰਗਾਲੀ, ਮਰੜੀ ਕਲਾਂ ਤੇ ਥਰੀਏਵਾਲ ਵਿਖੇ 15 ਦੇ ਕਰੀਬ ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਕਾਰਨਨ ਮੌਤ ਹੋਣ ਗਈ ਐ ਜਦਕਿ 6 ਦੇ ਕਰੀਬ ਵਿਅਕਤੀ ਹਸਪਤਾਲ ਵਿਚ ਜ਼ੇਰੇ ਇਲਾਜ ਦੱਸੇ ਜਾ ਰਹੇ ਨੇ। ਘਟਨਾ ਦੀ ਪੁਸ਼ਟੀ ਡਿਪਟੀ ਕਮਸ਼ਨਰ ਸਾਕਸ਼ੀ ਸਾਹਨੀ ਨੇ ਵੀ ਕੀਤੀ ਐ। ਘਟਨਾ ਵਾਲੇ ਤਿੰਨੇ ਪਿੰਡ ਮਜੀਠਾ ਹਲਕੇ ਨਾਲ ਸਬੰਧਤ ਦੱਸੇ ਜਾ ਰਹੇ ਨੇ। ਮੌਕੇ ਤੇ ਪਹੁੰਚੇ ਡਿਪਟੀ ਕਮਿਸ਼ਨਰ  ਸਾਕਸ਼ੀ ਸਾਹਨੀ ਨੇ ਉਕਤ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੋਹਤਬਰਾਂ ਨਾਲ ਮਿਲ ਕੇ ਜਾਣਕਾਰੀ ਇਕੱਤਰ ਕੀਤੀ ਅਤੇ ਮੋਹਤਬਰਾਂ ਨੂੰ ਅਪਣੇ ਪਿੰਡਾਂ ਦੇ ਸ਼ਰਾਬ ਪੀਣ ਦੇ ਆਦੀ ਲੋਕਾਂ ਦਾ ਪਤਾ ਕਰਨ ਅਤੇ ਜੇਕਰ ਉਨ੍ਹਾਂ ਨੇ ਬੀਤੀ ਰਾਤ ਜ਼ਹਿਰੀਲੀ ਸ਼ਰਾਬ ਪੀਤੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਨੇੜਲੇ ਸਰਕਾਰੀ ਹਸਪਤਾਲਾਂ ‘ਚ ਦਾਖ਼ਲ ਕਰਵਾਉਣ ਦੀ ਹਦਾਇਤਾ ਕੀਤੀ ਐ ਤਾਂ ਜੋ ਹੋਰ ਮੌਤਾਂ ਹੋਣ ਤੋਂ ਰੋਕਿਆ ਜਾ ਸਕੇ। ਇਸ ਦੌਰਾਨ ਘਟਨਾ ਸਬੰਧੀ ਪੁਲਸ ਦਾ ਵੱਡਾ ਐਕਸ਼ਨ ਵੇਖਣ ਨੂੰ ਵੀ ਮਿਲਿਆ ਹੈ। ਪੁਲਿਸ ਨੇ ਮੁੱਖ  ਮੁਲਜ਼ਮ ਪ੍ਰਭਜੀਤ ਅਤੇ ਉਸਦੇ ਭਰਾ ਸਮੇਤ ਪੰਜ ਦੀ ਗ੍ਰਫਤਾਰੀ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਦੌਰਾਨ ਘਟਨਾ ਨੂੰ ਲੈ ਕੇ ਸਿਆਸੀ ਬਵਾਲ ਵੀ ਖੜ੍ਹਾ ਹੋ ਗਿਆ ਐ ਅਤੇ ਵਿਰੋਧੀ ਧਿਰਾਂ ਦੇ ਵੱਖ ਵੱਖ ਆਗੂਆਂ ਨੇ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਐ।

LEAVE A REPLY

Please enter your comment!
Please enter your name here