ਅੰਮ੍ਰਿਤਸਰ ’ਚ ਪੀੜਤ ਪਰਿਵਾਰਾਂ ਨੂੰ ਮਿਲੇ ਮੁੱਖ ਮੰਤਰੀ ਮਾਨ ਨਕਲੀ ਸ਼ਰਾਬ ਮਾਫੀਆ ਖਿਲਾਫ਼ ਸਖ਼ਤ ਕਾਰਵਾਈ ਦਾ ਕੀਤਾ ਐਲਾਨ ਮ੍ਰਿਤਕਾ ਦੇ ਪਰਿਵਾਰਾਂ ਨੂੰ 10-10 ਲੱਖ ਦਾ ਮੁਆਵਜ਼ਾ ਦੇਵੇਗੀ ਸਰਕਾਰ

0
5

ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੇ ਹਲਕਾ ਮਜੀਠਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਘਟਨਾ ਲਈ ਜ਼ਿੰਮੇਵਾਰ ਮੁਲਜਮਾਂ ਨੂੰ ਬਖਸ਼ੇਗੀ ਨਹੀਂ ਅਤੇ ਸਾਰਿਆਂ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਹੁਣ ਤਕ 10 ਦੇ ਕਰੀਬ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਐ ਅਤੇ ਘਟਨਾ ਦੀ ਜੜ ਤਕ ਜਾਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਐ। ਉਨ੍ਹਾਂ ਕਿਹਾ ਕਿ ਆਰੋਪੀਆਂ ਦੇ ਤਾਰ ਦਿੱਲੀ ਤਕ ਜੁੜੇ ਹੋਏ ਨੇ ਅਤੇ ਕਿਸੇ ਵੀ ਆਰੋਪੀ ਨੂੰ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਵਾਲਿਆਂ  ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਵੀ ਦਿੱਤਾ ਜਾਵੇਗਾ ਅਤੇ ਜਿੰਨੇ ਵੀ ਲੋਕ ਜ਼ਹਿਰੀਲੀ ਸ਼ਰਾਬ ਨਾਲ ਮਰੇ ਹਨ ਇਹ ਸਾਰੇ ਮਜ਼ਦੂਰ ਵਰਗ ਨਾਲ ਸੰਬੰਧਿਤ ਹਨ ਅਤੇ ਸਾਰਿਆਂ ਦੇ ਬੱਚੇ ਛੋਟੇ- ਛੋਟੇ ਹਨ। ਮ੍ਰਿਤਕ ਦੇ ਬਲੱਡ ਰਿਲੇਸ਼ਨ ਵਿੱਚ ਜਿਸਨੂੰ ਉਮਰ ਨੌਕਰੀ ਦੀ ਯੋਗਤਾ ਅਨੁਸਾਰ ਜ਼ਰੂਰਤ ਦੇ ਹਿਸਾਬ ਨਾਲ ਨੌਕਰੀ ਵੀ ਮੁਹਈਆ ਕਰਵਾਈ ਜਾ ਸਕਦੀ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਅੱਜ ਤੋਂ ਚਾਰ ਸਾਲ ਪਹਿਲਾਂ ਅੰਮ੍ਰਿਤਸਰ ਦੇ ਮੁੱਛਲ ਪਿੰਡ ਅਤੇ ਤਰਨ ਤਾਰਨ ਦੇ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਹੋਈਆਂ ਸੀ ਉਸੇ ਤਰੀਕੇ ਹੀ ਅੱਜ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਹੋਈਆਂ ਹਨ। ਦੱਸਣਯੋਗ ਐ ਕਿ ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਕੁਝ ਪਿੰਡਾਂ ਦੇ ਵਿੱਚ ਜਹਰੀਲੀ ਸ਼ਰਾਬ ਪੀਣ ਨਾਲ 17 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਹਾਲੇ ਵੀ ਹਸਪਤਾਲ ਵਿਚ ਜ਼ੇਰੇ ਇਲਾਜ ਨੇ। ਇਸ ਘਟਨਾ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਐ ਜਦਕਿ ਮੁੱਖ ਮੰਤਰੀ ਮਾਨ ਅਤੇ ਕਈ ਕੈਬਨਿਟ ਮੰਤਰੀਆਂ ਵੱਲੋਂ ਘਟਨਾ ਤੇ ਨੇੜਿਓ ਨਜ਼ਰ ਰੱਖੀ ਜਾ ਰਹੀ ਐ ਅਤੇ ਪੀੜਤਾਂ ਨੂੰ ਬਣਦਾ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਗਿਆ ਐ। ਇਸੇ ਦੌਰਾਨ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਘਟਨਾ  ਤੇ ਦੁੱਖ ਪ੍ਰਗਟ ਕਰਦਿਆਂ ਘਟਨਾ ਲਈ  ਜ਼ਿੰਮੇਵਾਰ ਲੋਕਾਂ ਖਿਲਾਫ ਮਿਸਾਲੀ ਕਾਰਵਾਈ ਕਰਨ ਦੀ ਗੱਲ ਕਹੀ ਐ।

LEAVE A REPLY

Please enter your comment!
Please enter your name here