ਕਪੂਰਥਲਾ ’ਚ ਭਿਆਨਕ ਸੜਕ ਹਾਦਸੇ ’ਚ ਦੋ ਜਣਿਆਂ ਦੀ ਮੌਤ/ ਤੇਜ਼ ਰਫਤਾਰ ਕਾਰ ਨੇ ਸੜਕ ਕੰਢੇ ਰੇਹੜੀ ਨੂੰ ਮਾਰੀ ਟੱਕਰ/ ਕਾਰ ਚਾਲਕ ਤੇ ਰੇਹੜੀ ਵਾਲੇ ਨੌਜਵਾਨ ਦੀ ਦਰਦਨਾਕ ਮੌਤ

0
5

ਕਪੂਰਥਲਾ ਚ ਤੇਜ਼ ਰਫਤਾਰੀ ਦਾ ਕਹਿਰ ਵੇਖਣ ਨੂੰ ਮਿਲਿਆ ਐ। ਇੱਥੇ ਇਕ ਤੇਜ਼ ਰਫਤਾਰ ਕਾਰ ਨੇ ਸੜਕ ਕੰਢੇ ਰੇਹੜੀ ਲਗਾ ਕੇ ਖੜ੍ਹੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ ਦੋਵੇਂ ਨੌਜਵਾਨਾਂ ਦੀ  ਮੌਤ ਹੋ ਗਈ। ਘਟਨਾ ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ ਦੇ ਪੈਂਦੇ ਪਿੰਡ ਦੜਵਿੱੜੀ ਨੇੜੇ ਦੀ ਐ। ਕਾਰ ਦੀ ਰਫਤਾਰ ਐਨੀ ਜ਼ਿਆਦਾ ਤੇਜ਼ ਸੀ ਕਿ ਕਾਰ ਰੇਹੜੀ ਵਾਲੇ ਨਾਲ ਟਕਰਾਉਣ ਤੋਂ ਬਾਅਦ ਬੇਕਾਬੂ ਹੋ ਕੇ ਇਕ ਰੁੱਖ ਨਾਲ ਜਾ ਟਕਰਾਈ। ਇਸ ਹਾਦਸੇ ਵਿਚ ਦੋਵੇਂ ਵਾਹਨਾਂ ਦੇ ਪਰਖੱਚੇ ਉੱਡ ਗਏ। ਪ੍ਰਤੱਖਦਰਸ਼ੀਆਂ ਮੁਤਾਬਕ ਘਟਨਾ ਵੇਲੇ ਕਾਰ ਦੀ ਸਪੀਡ 150 ਕਿਲੋਮੀਟਰ ਪ੍ਰਤੀ ਘੰਟਾ ਤਕ ਸੀ। ਇਸੇ ਦੌਰਾਨ ਮੌਕੇ ਤੇ ਭਿਆਨਕ ਤਸਵੀਰਾਂ ਸਾਹਮਣੇ ਆਈਆਂ ਨੇ। ਕਾਰ ਦੀ ਟੱਕਰ ਕਾਰਨ ਰੇਹੜੀ ਚਾਲਕ ਨੌਜਵਾਨ ਦੇ ਸਰੀਰ ਦੇ ਕਈ ਟੁੱਕੜੇ ਹੋ ਗਏ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਹਾਦਸਾ ਗ੍ਰਸਤ ਵਾਹਨ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here