ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਕੇ ਬੋਲੇ ਰਾਜਾ ਵੜਿੰਗ/ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ’ਤੇ ਚੁੱਕੇ ਸਵਾਲ/ ਕਿਹਾ, ਲੋਕਾਂ ਨੂੰ ਮਰਨ ਲਈ ਲਾਵਾਰਿਸ ਛੱਡ ਰਹੀ ਸਰਕਾਰ

0
4

ਅੰਮ੍ਰਿਤਸਕਰ ਦੇ ਮਜੀਠਾ ਹਲਕੇ ਅੰਦਰ ਜ਼ਹਿਰੀਲੀ ਸ਼ਰਾਬ ਕਾਰਨ 15 ਲੋਕਾਂ ਦੀ ਮੌਤ ਦੇ ਮਾਮਲੇ ਤੇ ਸਿਆਸਤ ਗਰਮਾ ਗਈ ਐ। ਵਿਰੋਧੀ ਧਿਰਾਂ ਨੇ ਘਟਨਾ ਸਬੰਧੀ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ ਨੇ। ਲੁਧਿਆਣਾ ਤੋਂ ਕਾਂਗਰਸੀ ਸਾਂਸਦ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਪੰਜਾਬ ਸਰਕਾਰ ਦਾ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਦੀ ਅਧਵਾਟੇ ਫੂਕ ਕੱਟ ਦਿੱਤੀ ਐ। ਉਨ੍ਹਾਂ ਕਿਹਾ ਕਿ ਇਹ ਘਟਨਾ ਪੁਲਿਸ ਥਾਣੇ ਦੇ ਬਿਲਕੁਲ ਨਾਲ ਲੱਗਦੇ ਇਲਾਕੇ ਵਿਚ ਵਾਪਰੀ ਐ, ਜਿਸ ਤੋਂ ਪੁਲਿਸ ਦੀ ਮੁਸ਼ਤੈਦੀ ਤੇ ਵੀ  ਵੱਡੇ ਸਵਾਲ ਖੜ੍ਹੇ ਹੁੰਦੇ ਨੇ। ਉਨ੍ਹਾਂ ਕਿ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਰੋਕਣ ਵਿਚ ਨਾਕਾਮ ਸਾਬਤ ਹੋਈ ਐ ਅਤੇ ਉਸ ਘਟਨਾ ਨੇ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਦੀ ਮੁਕੰਮਲ ਫੂਕ ਨਿਕਲ ਗਈ ਐ। ਉਨ੍ਹਾਂ ਕਿਹਾ ਕਿ ਚਿੱਟੇ ਨਾਲ ਵੀ ਰੋਜ਼ਾਨਾ ਮੌਤਾਂ ਹੋ ਰਹੀਆਂ ਨੇ ਪਰ ਸਰਕਾਰ ਨਸ਼ਿਆਂ ਖਿਲਾਫ ਜੰਗ ਛੇੜਣ ਦੇ ਨਾਮ ’ਤੇ ਆਪਣੀ ਪਿੱਠ ਥਪਥਪਾ ਰਹੀ ਐ।

LEAVE A REPLY

Please enter your comment!
Please enter your name here