Uncategorized ਨੰਗਲ ਡੈਮ ਵਿਖੇ ਧਰਨੇ ’ਚ ਸ਼ਾਮਲ ਹੋਏ ਮੰਤਰੀ ਹਰਭਜਨ ਸਿੰਘ ਈਟੀਓ/ ਬੀਬੀਐਮਬੀ ਦੀ ਧੱਕੇਸ਼ਾਹੀ ਖਿਲਾਫ਼ ਕੀਤੀ ਨਾਅਰੇਬਾਜ਼ੀ/ ਧਰਨੇ ਨੂੰ ਸੰਬੋਧਨ ਦੌਰਾਨ ਕੇਂਦਰ ਵੱਲ ਸਾਧੇ ਤਿੱਖੇ ਨਿਸ਼ਾਨੇ By admin - May 13, 2025 0 5 Facebook Twitter Pinterest WhatsApp ਬੀਬੀਐਮਬੀ ਵੱਲੋਂ ਹਰਿਆਣਾ ਨੂੰ ਧੱਕੇ ਨਾਲ ਪਾਣੀ ਦੇਣ ਦਾ ਮੁੱਦਾ ਲਗਾਤਾਰ ਗਰਮਾਇਆ ਹੋਇਆ ਐ। ਇਸ ਨੂੰ ਲੈ ਕੇ ਨੰਗਲ ਡੈਮ ਦੇ ਗੇਟ ਅੱਗੇ ਧਰਨਾ ਦਿੱਤਾ ਜਾ ਰਿਹਾ ਐ। ਇਸ ਧਰਨੇ ਵਿਚ ਮੁੱਖ ਮੰਤਰੀ ਮਾਨ ਤੋਂ ਇਲਾਵਾ ਕੈਬਨਿਟ ਮੰਤਰੀਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਜਾ ਰਹੀ ਐ। ਇਸੇ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤੇ ਟਰਾਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਜ ਨੰਗਲ ਡੈਮ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਧਰਨੇ ਵਿਚ ਸ਼ਮੂਲੀਅਤ ਕਰਦਿਆਂ ਬੀਬੀਐਮਬੀ ਦੇ ਧੱਕੇ ਖਿਲਾਫ ਪ੍ਰਦਰਸ਼ਨ ਕੀਤਾ। ਇਸ ਮੌਕੇ ਮੰਤਰੀਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਦਾ ਪਾਣੀ ਖੋਹਣ ਦੇ ਇਲਜਾਮ ਲਾਉਂਦਿਆਂ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਸ਼ਹਿ ਤੇ ਬੀਬੀਐਮਬੀ ਪੰਜਾਬ ਦੇ ਪਾਣੀਆਂ ਨੂੰ ਹਰਿਆਣਾ ਵੱਲ ਛੱਡਣ ਲਈ ਤਰਲੋਮੱਛੀ ਹੋ ਰਹੀ ਐ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਪਾਣੀਆਂ ਦੇ ਰਾਖੀ ਲਈ ਬਚਨਬੱਧ ਐ ਅਤੇ ਪੰਜਾਬ ਦੇ ਹਿੱਸੇ ਦੀ ਇਕ ਬੂੰਦ ਵੀ ਕਿਸੇ ਹੋਰ ਸੂਬੇ ਵਿਚ ਨਹੀਂ ਜਾਣ ਦਿੱਤੀ ਜਾਵੇਗੀ।