Uncategorized ਫਗਵਾੜਾ ਪਹੁੰਚੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ/ ਸਫਾਈ ਮੁਹਿੰਮ ਸਮੇਤ ਹੋਰ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ/ ਡਿਪਟੀ ਕਮਿਸ਼ਨਰ ਸਮੇਤ ਆਲਾ ਅਧਿਕਾਰੀ ਰਹੇ ਮੌਜੂਦ By admin - May 13, 2025 0 7 Facebook Twitter Pinterest WhatsApp ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅੱਜ ਫਗਵਾੜਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਸ਼ਹਿਰ ਦੀ ਸਫਾਈ ਵਿਵਸਥਾ ਸਮੇਤ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ। ਇਸੇ ਦੌਰਾਨ ਮੰਤਰੀ ਦੀ ਆਮਦ ਨੂੰ ਵੇਖਦਿਆਂ ਅਧਿਕਾਰੀਆਂ ਵਿਚ ਹੜਕੰਮ ਮੱਚ ਗਿਆ ਅਤੇ ਅਧਿਕਾਰੀ ਭੱਜ-ਨੱਠ ਕਰਦੇ ਦਿਖਾਈ ਦਿੱਤੇ। ਇਸ ਮੌਕੇ ਉਨ੍ਹਾਂ ਨਗਰ ਨਿਗਮ ਮੇਅਰ ਸਮੇਤ ਆਲਾ ਅਧਿਕਾਰੀਆਂ ਨੂੰ ਮੌਕੇ ’ਤੇ ਬੁਲਾ ਕੇ ਸਫਾਈ ਵਿਵਸਥਾ ਅਤੇ ਬਾਕੀ ਕੰਮਾਂ ਬਾਰੇ ਜਾਣਕਾਰੀ ਇਕੱਤਰ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਹਿਰ ਅੰਦਰ ਪਏ ਕੂੜੇ ਦੇ ਢੇਰਾਂ ਬਾਰੇ ਕਾਫੀ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸੀ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਫਾਈ ਵਿਵਸਥਾ ਸਾਰੇ ਮਸਲਿਆਂ ਦੇ ਛੇਤੀ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਮਸਲੇ ਹੱਲ ਕਰਨ ਲਈ ਲਗਾਤਾਰ ਯਤਨ ਕਰ ਰਹੀ ਐ ਅਤੇ ਲੋਕਾਂ ਨੇ ਵੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।