Uncategorized ਬਰਨਾਲਾ ’ਚ ਪੁਲਿਸ ਦੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ/ ਪੁਲਿਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਜਾਂਚ ਕੀਤੀ ਸ਼ੁਰੂ By admin - May 13, 2025 0 5 Facebook Twitter Pinterest WhatsApp ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਿਕੰਜਾ ਲਗਾਤਾਰ ਕੱਸਿਆ ਜਾ ਰਿਹਾ ਐ। ਇਸੇ ਤਹਿਤ ਬਰਨਾਲਾ ਪੁਲਿਸ ਨੇ ਇਕ ਗੈਂਗਸਟਰ ਨੂੰ ਮੁਕਾਬਲੇ ਬਾਅਦ ਗ੍ਰਿਫਤਾਰ ਕੀਤਾ ਐ। ਫੜੇ ਗਏ ਮੁਲਜਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਜੈੱਡੋ ਵਾਸੀ ਮਹਿਲ ਖੁਰਦ ਵਜੋਂ ਹੋਈ ਐ। ਪੁਲਿਸ ਦੇ ਦੱਸਣ ਮੁਤਾਬਕ ਥਾਣਾ ਟੱਲੇਵਾਲ ਦੀ ਪੁਲਿਸ ਪਾਰਟੀ ਨੇ ਪਿੰਡ ਵਿਧਾਤਾ ਲਿੰਕ ਸੜਕ ਉੱਪਰ ਨਾਕਾਬੰਦੀ ਕੀਤੀ ਹੋਈ ਸੀ, ਜਿੱਥੇ ਇੱਕ ਬਿਨਾਂ ਨੰਬਰੀ ਮੋਟਰਸਾਈਕਲ ‘ਤੇ ਸਵਾਰ ਇੱਕ ਸਖਸ਼ ਨੂੰ ਪੁਲਿਸ ਨੇ ਰੁਕਣ ਦਾ ਇਸਾਰਾ ਕੀਤਾ ਪਰ ਉਸ ਨੇ ਰੁਕਣ ਦੀ ਥਾਂ ਪੁਲਿਸ ਤੇ ਗੋਲੀ ਚਲਾ ਦਿੱਤੀ, ਜਿਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਵੀ ਫਾਇਰਿੰਗ ਕੀਤੀ ਗਈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਉਕਤ ਵਿਅਕਤੀ ਨੂੰ ਜ਼ਖਮੀ ਹਾਲਤ ਵਿਚ ਗ੍ਰਿਫਤਾਰ ਕਰ ਲਿਆ ਗਿਆ। ਐਸਐਸਪੀ ਬਰਨਾਲਾ ਦੇ ਦੱਸਣ ਮੁਤਾਬਕ ਮੁਲਜਮ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਨੇ ਅਤੇ ਉਹ ਮੋਗਾ ਨਾਲ ਸਬੰਧਤ ਇੱਕ ਮਾਮਲੇ ਵਿੱਚ ਭਗੌੜਾ ਵੀ ਸੀ। ਇਸ ਮੁਕਾਬਲੇ ਵਿੱਚ ਪੁਲਿਸ ਉੱਪਰ ਦੋ ਫਾਇਰ ਕੀਤੇ ਗਏ ਹਨ ਜਿਸ ਵਿੱਚ ਪੁਲਿਸ ਦਾ ਬਚਾ ਰਿਹਾ ਹੈ ਜਦਕਿ ਇਕ ਫਾਇਰ ਪੁਲਿਸ ਦੀ ਸਰਕਾਰੀ ਗੱਡੀ ਉੱਪਰ ਲੱਗਿਆ ਹੈ ਅਤੇ ਇਕ ਗੋਲੀ ਮੁਲਜਮ ਦੀ ਲੱਤ ਵਿੱਚ ਲੱਗੀ ਐ। ਪੁਲਿਸ ਨੇ ਮੁਲਜਮ ਨੂੰ ਹਸਪਤਾਲ ਭਰਤੀ ਕਰਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਐ।