ਮੋਗਾ ’ਚ ਪਤੀ ਨੇ ਪਤਨੀ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ/ ਘਰੇਲੂ ਕਲੇਸ਼ ਦੇ ਚਲਦਿਆਂ ਵਾਪਰੀ ਘਟਨਾ/ ਮੁਲਜ਼ਮ ਫਰਾਰ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

0
4

ਮੋਗਾ ਚ ਪਤੀ ਵੱਲੋਂ ਪਤਨੀ ਦਾ ਗੋਲੀ ਮਾਰ ਕੇ ਕਤਲ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਘਟਨਾ ਮੋਗਾ ਦੇ ਸ਼ਾਂਤੀ ਨਗਰ ਇਲਾਕੇ ਦੀ ਐ, ਜਿੱਥੇ ਘਰੇਲੂ ਕਲੇਸ਼ ਦੇ ਚਲਦਿਆਂ ਪਤੀ ਨੇ ਪਤਨੀ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਮੌਕੇ ਤੇ ਫਰਾਰ ਹੋ ਗਿਆ। ਮ੍ਰਿਤਕ ਦੀ ਉਮਰ 45 ਸਾਲ ਦੇ ਕਰੀਬ ਦੱਸੀ ਜਾ ਰਹੀ ਐ। ਜਾਣਕਾਰੀ ਅਨੁਸਾਰ ਮ੍ਰਿਤਕਾ ਦੇ ਤਿੰਨ ਬੱਚੇ ਨੇ, ਜਿਨ੍ਹਾਂ ਵਿਚੋਂ ਇਕ ਲੜਕੀ ਅੰਮ੍ਰਿਤਸਰ ਵਿਆਹੀ ਹੋਈ ਐ ਜਦਕਿ ਦੋ ਬੱਚੇ ਵਿਦੇਸ਼ ਰਹਿੰਦੇ ਨੇ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੇ ਪੇਕਾ ਪਰਿਵਾਰ ਦੇ ਦੱਸਣ ਮੁਤਾਬਕ ਮੁਲਜਮ ਚਰਨਾਮ ਸਿੰਘ ਸ਼ਰਾਬ ਪੀਣ ਦੀ ਆਦੀ ਸੀ ਅਤੇ ਨਸ਼ੇ ਦੀ ਹਾਲਤ ਵਿਚ ਲੜਾਈ ਝਗੜਾ ਕਰਦਾ ਰਹਿੰਦਾ ਸੀ। ਇਸ ਦੇ ਚਲਦਿਆਂ ਉਸ ਨੇ ਆਪਣੀ ਪਤਨੀ ਮਨਦੀਪ ਕੌਰ ਦਾ ਗੋਲੀ ਮਾਰ ਕੇ ਕਤਲ ਕੀਤਾ ਐ। ਉਧਰ ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਹਸਪਤਾਪ ਪਹੁੰਚਾ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਮੁਲਜਮ ਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਐ, ਜਿਸ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਐ।

LEAVE A REPLY

Please enter your comment!
Please enter your name here