Uncategorized ਹੁਸ਼ਿਆਰਪੁਰ ਦੇ ਆਦਮਪੁਰ ਏਅਰਬੇਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ/ ਭਾਰਤੀ ਹਵਾਈ ਫੌਜ ਦੇ ਜਵਾਨਾਂ ਨਾਲ ਬਿਤਾਇਆ ਸਮਾਂ/ ਹਵਾਈ ਫੌਜ ਦੇ ਜਵਾਨਾਂ ਦੀ ਕੀਤੀ ਹੌਂਸਲਾ ਅਫਜਾਈ By admin - May 13, 2025 0 9 Facebook Twitter Pinterest WhatsApp ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹੁਸ਼ਿਆਰਪੁਰ ਦੇ ਅਚਨਚੇਤ ਦੌਰੇ ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਆਦਮਪੁਰ ਏਅਰਬੇਸ ਦਾ ਦੌਰਾ ਕੀਤਾ ਅਤੇ ਭਾਰਤੀ ਹਵਾਈ ਫੌਜ ਦੇ ਜਵਾਨਾਂ ਨਾਲ ਪਲ ਸਾਂਝੇ ਕੀਤੇ। ਇਸ ਦੌਰਾਨ ਹਵਾਈ ਫੌਜ ਦੇ ਜਵਾਨਾਂ ਨੇ ਪ੍ਰਧਾਨ ਮੰਤਰੀ ਨੂੰ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਇਆ। ਜ਼ਿਕਰਯੋਗ ਹੈ ਕਿ ਭਾਰਤ ਦੇ ‘ਆਪ੍ਰੇਸ਼ਨ ਸਿੰਦੂਰ’ ‘ਚ ਹਵਾਈ ਫ਼ੌਜ ਵੱਡੀ ਭੂਮਿਕਾ ਨਿਭਾਈ ਹੈ। ਭਾਰਤ ਅਤੇ ਪਾਕਿਸਤਾਨ ਦੀ ਫ਼ੌਜ ਵਿਚਾਲੇ ਭਾਵੇਂ ਜੰਗਬੰਦੀ ਚੱਲ ਰਹੀ ਐ ਪਰ ਭਾਰਤੀ ਹਵਾਈ ਫੌਜ ਨੇ ਜਿਸ ਤਰ੍ਹਾਂ ਪਾਕਿਸਤਾਨੀ ਹਮਲਿਆਂ ਨੂੰ ਨਾਕਾਮ ਕੀਤਾ ਐ, ਉਸ ਨੂੰ ਲੈ ਕੇ ਦੇਸ਼ ਭਰ ਅੰਦਰ ਹਵਾਈ ਫੌਜ ਦੀ ਸਰਾਹਨਾ ਕੀਤੀ ਜਾ ਰਹੀ ਐ। ਦੱਸ ਦੇਈਏ ਕਿ ਭਾਰਤ ਵਲੋਂ ‘ਆਪ੍ਰੇਸ਼ਨ ਸਿੰਦੂਰ’ ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ਵਿਚ ਸ਼ੁਰੂ ਕੀਤਾ ਗਿਆ ਸੀ, ਜਿਸ ਦੌਰਾਨ ਭਾਰਤੀ ਹਵਾਈ ਫੌਜ ਨੇ ਪਾਕਿਸਤਾਨ ਅਤੇ ਮਕਬੂਜਾ ਕਸ਼ਮੀਰ ਅੰਦਰ ਜਾ ਕੇ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ, ਜਿਸ ਤੋਂ ਬੁਖਲਾ ਕੇ ਪਾਕਿਸਤਾਨ ਨੇ ਜਵਾਬੀ ਹਮਲਾ ਕੀਤਾ, ਜਿਸ ਦਾ ਹਵਾਈ ਫੌਜ ਨੇ ਮੂੰਹ ਤੋੜ ਜਵਾਬ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਦੌਰੇ ਦੌਰਾਨ ਫੌਜੀ ਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਪਿੱਠ ਥਪਥਪਾ ਕੇ ਹੌਂਸਲਾ ਅਫਜਾਈ ਕੀਤੀ। ਇਸ ਦੌਰਾਨ ਭਾਰਤ ਮਾਤਾ ਦੀ ਜੈ ਦੇ ਨਾਅਰੇ ਵੀ ਲਗਾਏ ਗਏ।