ਨੰਗਲ ਡੈਮ ਧਰਨੇ ’ਚ ਕੈਬਨਿਟ ਮੰਤਰੀਆਂ ਦਾ ਆਉਣਾ ਜਾਰੀ/ ਅੱਧੀ ਦਰਜਨ ਤੋਂ ਵਧੇਰੇ ਮੰਤਰੀਆਂ ਨੇ ਕੀਤੀ ਸ਼ਮੂਲੀਅਤ/ ਪਾਣੀਆਂ ਦੀ ਰਾਖੀ ਲਈ ਕਿਸੇ ਵੀ ਹੱਦ ਤਕ ਜਾਣ ਦਾ ਅਹਿਦ

0
7

ਪਾਣੀਆਂ ਦੇ ਮੁੱਦੇ ਨੂੰ ਲੈ ਕੇ ਨੰਗਲ ਡੈਮ ਵਿਖੇ ਆਮ ਆਦਮੀ ਪਾਰਟੀ ਦਾ ਧਰਨਾ ਲਗਾਤਾਰ ਜਾਰੀ ਐ। ਇਸ ਧਰਨੇ ਵਿਚ ਆਮ ਲੋਕਾਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਮੰਤਰੀਆਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਐ। ਇਸੇ ਤਹਿਤ ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਮੰਤਰੀ ਬਰਿੰਦਰ ਕੁਮਾਰ ਗੋਇਲ, ਲਾਲਜੀਤ ਭੁੱਲਰ ਤੋਂ ਇਲਾਵਾ ਹਰਭਜਨ ਸਿੰਘ ਈਟੀਓ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਾਰੇ ਮੰਤਰੀਆਂ ਇਕਸੁਰ ਹੋ ਕੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਪਾਣੀ ਮੌਜੂਦ ਨਹੀਂ ਐ, ਇਸ ਲਈ ਉਹ ਪੰਜਾਬ ਵਿਚੋਂ ਇਕ ਵੀ ਬੂੰਦ ਪਾਣੀ ਬਾਹਰ ਨਹੀਂ ਜਾਣ ਦੇਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਸ਼ਹਿ ਤੇ ਬੀਬੀਐਮਬੀ ਮੈਨੇਜਮੈਂਟ ਵੱਲੋਂ ਹਰਿਆਣਾ ਨੂੰ ਪਾਣੀ ਭੇਜਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ, ਜਿਸ ਦੇ ਚਲਦਿਆਂ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤਕ ਪੰਜਾਬ ਦੇ ਪਾਣੀਆਂ ਤੇ ਡਾਕਾ ਮਾਰਨ ਦੀਆਂ ਕੋਸ਼ਿਸ਼ਾਂ ਬੰਦ ਨਹੀਂ ਹੋ ਜਾਂਦੀਆਂ, ਉਹ ਇਸੇ ਤਰ੍ਹਾਂ ਡੱਟੇ ਰਹਿਣਗੇ।

LEAVE A REPLY

Please enter your comment!
Please enter your name here