Uncategorized ਮੋਗਾ ’ਚ ਦੋ ਗੱਡੀਆਂ ਵਿਚਾਲੇ ਭਿਆਨਕ ਹਾਦਸਾ/ ਪਿਤਾ-ਪੁੱਤਰ ਸਮੇਤ 5 ਜਣੇ ਗੰਭੀਰ ਜ਼ਖ਼ਮੀ/ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ By admin - May 14, 2025 0 5 Facebook Twitter Pinterest WhatsApp ਮੋਗਾ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਪੰਜ ਜਣਿਆਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਐ। ਇਨ੍ਹਾਂ ਵਿਚੋਂ ਇਕ ਬੱਚੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਐ। ਇਹ ਹਾਦਸਾ ਮੋਗਾ ਦੇ ਕੋਟਕਪੂਰਾ ਰੋਡ ਤੇ ਦੇਰ ਰਾਤ ਦੋ ਗੱਡੀਆਂ ਵਿਚਾਲੇ ਭਿਆਨਕ ਟੱਕਰ ਹੋਣ ਵਾਪਰਿਆ ਐ। ਹਾਦਸੇ ਵਿਚ ਐਕਟਿਵਾ ਸਵਾਰ ਪਿਤਾ-ਪੁੱਤਰ ਦੇ ਗੰਭੀਰ ਸੱਟਾਂ ਲੱਗੀਆਂ ਨੇ। ਮੌਕੇ ਤੇ ਮੌਜੂਦ ਲੋਕਾਂ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਚਾਰ ਜਣਿਆਂ ਦਾ ਇਲਾਜ ਸ਼ੁਰੂ ਕਰ ਦਿੱਤਾ ਅਤੇ ਇਕ ਬੱਚੇ ਨੂੰ ਗੰਭੀਰ ਹਾਲਤ ਦੇ ਚਲਦਿਆਂ ਰੈਫਰ ਕਰ ਦਿੱਤਾ ਗਿਆ ਐ। ਹਾਦਸੇ ਤੋਂ ਬਾਦ ਸੜਕ ਤੇ ਜਾਮ ਲੱਗ ਗਿਆ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਪਾਸੇ ਕਰਵਾ ਕੇ ਆਵਾਜਾਈ ਚਾਲੂ ਕਰਵਾਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਐ।