Uncategorized ਰਾਜੋਆਣਾ ਦੀ ਪਟੀਸ਼ਨ ਬਾਰੇ ਸਹਿਮਤੀ ਦੇ ਯਤਨ ਕਰੇਗੀ ਐਸਜੀਪੀਸੀ/ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਾਂਝਾ ਕੀਤੀ ਜਾਣਕਾਰੀ/ ਜੰਮੂ ਕਸ਼ਮੀਰ ’ਚ ਮਾਰੇ ਗਏ ਸਿੱਖਾਂ ਨੂੰ 5-5 ਲੱਖ ਦੇ ਦੇਣ ਦਾ ਐਲਾਨ By admin - May 14, 2025 0 7 Facebook Twitter Pinterest WhatsApp ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਲਵੰਤ ਸਿੰਘ ਰਾਜੋਆਣਾ ਸਬੰਧੀ ਪਾਈ ਪਟੀਸ਼ਨ ਬਾਰੇ ਵਿਚਾਰ ਕਰਕੇ ਜਲਦ ਫੈਸਲਾ ਲੈਣ ਦਾ ਐਲਾਨ ਕੀਤਾ ਹੈ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਭਾਈ ਰਾਜੋਆਣਾ ਦੀ ਚਿੱਠੀ ’ਤੇ ਗੰਭੀਰ ਵਿਚਾਰ ਕਰਦਿਆਂ ਇਸ ਬਾਰੇ ਛੇਤੀ ਫੈਸਲਾ ਲੈਣ ਦੀ ਵਚਨਬੱਧਤਾ ਪ੍ਰਗਟਾਈ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਨੇ ਆਪਣੀ ਚਿੱਠੀ ਸਿੱਖਾਂ ਨਾਲ ਹੋ ਰਹੇ ਵਿਤਕਰੇ ਬਾਰੇ ਜ਼ਿਕਰ ਕੀਤਾ ਹੈ। ਭਾਈ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਪਟੀਸ਼ਨ ਵਾਪਸ ਲੈਣ ਦਾ ਵੀ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕੌਮੀ ਮਾਮਲਾ ਹੈ, ਜਿਸ ਤੇ ਆਮ ਸਹਿਮਤੀ ਬਣਾਉਣ ਦੇ ਯਤਨ ਕੀਤੇ ਜਾਣਗੇ। ਇਸ ਸਬੰਧ ਵਿਚ ਪਹਿਲਾਂ ਦੋ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ 17 ਮਈ ਨੂੰ ਚੰਡੀਗੜ੍ਹ ਵਿਖੇ ਸਿੱਖ ਜੱਜਾਂ ਅਤੇ ਵਕੀਲਾਂ ਨਾਲ ਇਕੱਤਰਤਾ ਹੋਵੇਗੀ। ਇਸ ਮਗਰੋਂ ਨੁਮਾਇੰਦਾ ਪੰਥਕ ਇਕੱਠ ਸੱਦ ਕੇ ਪੰਥਕ ਭਾਵਨਾਵਾਂ ਅਨੁਸਾਰ ਫੈਸਲਾ ਲਿਆ ਜਾਵੇਗਾ। ਇਕੱਤਰਤਾ ਦੌਰਾਨ ਲਏ ਗਏ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਦਿਨੀਂ ਪੂੰਛ, ਜੰਮੂ ’ਚ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਪੀੜਤ ਪਰਿਵਾਰਾਂ ਲਈ ਬੇਹੱਦ ਦੁਖਦਾਈ ਹੈ ਅਤੇ ਸ਼੍ਰੋਮਣੀ ਕਮੇਟੀ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰੇਗੀ। ਇਕ ਹੋਰ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਬਾਬਾ ਅਟਲ ਰਾਏ ਸਾਹਿਬ ਤਕ ਸਾਹਿਬ ਦੇ ਰਸਤੇ ਦਾ ਸੁੰਦਰੀਕਰਨ ਕੀਤਾ ਜਾਵੇਗਾ। ਇਥੇ ਦੋਹੀਂ ਪਾਸੀਂ ਖ਼ੂਬਸੂਰਤ ਦਰੱਖ਼ਤ ਲਗਾਏ ਜਾਣਗੇ, ਤਾਂ ਜੋ ਸੰਗਤ ਨੂੰ ਹਰਿਆਵਲ ਭਰਪੂਰ ਤੇ ਛਾਂਦਾਰ ਵਾਤਾਵਰਨ ਮਿਲ ਸਕੇ। ਇਸ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਪਾਸੋਂ ਕਰਵਾਈ ਜਾਵੇਗੀ।