ਸ਼ਰਾਬ ਕਾਂਡ ਨੂੰ ਲੈ ਕੇ ਸਰਕਾਰ ’ਤੇ ਵਰ੍ਹੇ ਬਿਕਰਮ ਮਜੀਠੀਆ/ ਘਟਨਾ ’ਚ ਦਿੱਲੀ ਵਾਲਿਆਂ ਦੀ ਸ਼ਮੂਲੀਅਤ ਦੇ ਲਾਏ ਇਲਜ਼ਾਮ/ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰਨ ਦੀ ਕੀਤੀ ਮੰਗ

0
9

ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਜ਼ਹਿਰੀਲੀ ਸ਼ਰਾਬ ਕਾਂਡ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਤੇ ਵੱਡਾ ਸ਼ਬਦੀ ਹਮਲਾ ਬੋਲਿਆ ਐ। ਘਟਨਾ ਵਿਚ ਦਿੱਲੀ ਆਧਾਰਤ ਆਗੂਆਂ ਦੀ ਸ਼ਮੂਲੀਅਤ ਦੇ ਇਲਜ਼ਾਮ ਲਾਉਂਦਿਂਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇ ਕੇ ਮਾਮਲੇ ਨੂੰ ਸ਼ਾਂਤ ਕਰਨ ਦੇ ਰਾਹ ਪਈ ਹੋਈ ਐ। ਉਨ੍ਹਾਂ ਕਿਹਾ ਕਿ ਇਸ ਘਟਨਾਕਰਮ ਲਈ ਆਮ ਆਦਮੀ ਪਾਰਟੀ ਦੇ ਦਿੱਲੀ ਨਾਲ ਸਬੰਧਤ ਆਗੂ ਜ਼ਿੰਮੇਵਾਰ ਨੇ। ਉਨ੍ਹਾਂ ਕਿਹਾ ਕਿ ਇਹ ਇਕ ਬੜਾ ਗੰਭੀਰ ਮਾਮਲਾ ਐ, ਜਿਸ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਐ। ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੀ ਧਰਮ ਪਤਨੀ ਗਨੀਵ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਅੰਦਰ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਨਿਹੰਗ ਵਿਖੇ ਨਤਨਸਤਕ ਹੋਣ ਆਏ ਸਨ, ਜਿੱਥੇ ਉਨ੍ਹਾਂ ਦੇ ਪਰਿਵਾਰ ਵੱਲੋਂ ਸ੍ਰੀ ਅਖੰਡ ਸਾਹਿਬ ਸਾਹਿਬ ਆਰੰਭ ਕਰਵਾਏ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਕਾਰਨ ਜਾਨਾ ਗੁਆਉਣ ਵਾਲੇ ਲੋਕਾਂ ਦੀ ਆਤਮਕ ਸ਼ਾਂਤੀ ਲਈ ਅਰਦਾਸ ਵੀ ਕੀਤੀ।

LEAVE A REPLY

Please enter your comment!
Please enter your name here