Uncategorized ਅੰਮ੍ਰਿਤਸਰ ਪੁਲਿਸ ਵੱਲੋਂ ਗੋਲੀ ਕਾਡ ਦੇ ਮੁਲਜ਼ਮ ਦਾ ਐਨਕਾਊਟਰ/ ਪੁਲਿਸ ਤੋਂ ਭੱਜਣ ਦੀ ਕੋਸ਼ਿਸ਼ ਕਰਦੇ ਨੂੰ ਪਿੱਛਾ ਕਰ ਕੇ ਕੀਤਾ ਕਾਬੂ By admin - May 15, 2025 0 10 Facebook Twitter Pinterest WhatsApp ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬੀਤੇ ਦਿਨ ਹੋਏ ਗੋਲੀ ਕਾਡ ਮਾਮਲੇ ਵਿਚ ਸ਼ਾਮਲ ਨੌਜਵਾਨ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਬਲਜੀਤ ਸਿੰਘ ਉਰਫ ਬਿੱਲਾ ਨਾਮ ਦਾ ਇਹ ਨੌਜਵਾਨ ਬੀਤੇ ਦਿਨ ਜੰਡਿਆਲਾ ਵਿਖੇ ਦੁਕਾਨ ਤੇ ਹੋਈ ਫਾਇਰਿੰਗ ਮਾਮਲੇ ਵਿਚ ਸ਼ਾਮਲ ਸੀ। ਇਸ ਦੇ ਦੋ ਸਾਥੀਆਂ ਨੂੰ ਪਹਿਲਾਂ ਹੀ ਕਾਬੂ ਕੀਤਾ ਜਾ ਚੁੱਕਾ ਐ ਅਤੇ ਇਸ ਨੂੰ ਜਦੋਂ ਪੁਲਿਸ ਨੇ ਨਾਕੇਬੰਦੀ ਦੌਰਾਨ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਿਸ ਪਾਰਟੀ ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਪੁਲਿਸ ਨੇ ਮੁਲਜਮ ਦਾ ਪਿੱਛਾ ਕਰਦਿਆਂ ਰਸਤੇ ਵਿਚ ਘੇਰ ਲਿਆ। ਮੁਲਜਮ ਨੇ ਪੁਲਿਸ ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਕਰਦਿਆਂ ਪੁਲਿਸ ਨੇ ਮੁਲਜਮ ਨੂੰ ਜ਼ਖਮੀ ਹਾਲਤ ਵਿਚ ਗ੍ਰਿਫਤਾਰ ਕਰ ਲਿਆ। ਜਾਣਕਾਰੀ ਅਨੁਸਾਰ ਬੀਤੇ ਦਿਨ ਦੀ ਜੰਡਿਆਲਾ ਦੇ ਇਲਾਕੇ ਇੱਕ ਦੁਕਾਨ ਦੇ ਉੱਤੇ ਤਿੰਨ ਨੌਜਵਾਨਾਂ ਵੱਲੋਂ ਅੰਦਾਧੁੰਦ ਫਾਇਰਿੰਗ ਕੀਤੀ ਗਈ ਸੀ। ਜੰਡਿਆਲਾ ਪੁਲਿਸ ਵੱਲੋਂ ਦੋ ਨੌਜਵਾਨਾਂ ਨੂੰ ਕੀਤਾ ਸੀ ਜਦਕਿ ਤੀਜੇ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ। ਅੱਜ ਜੰਡਿਆਲਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਤੀਜਾ ਨੌਜਵਾਨ ਇੱਧਰੋਂ ਗੁਜਰ ਰਿਹਾ ਐ, ਜਦੋਂ ਪੁਲਿਸ ਵੱਲੋਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਵੱਲੋਂ ਪੁਲਿਸ ਦੇ ਉੱਤੇ ਅੰਨੇ ਵਾਹ ਫਾਇਰਿੰਗ ਕਰ ਦਿੱਤੀ। ਪੁਲਿਸ ਵੱਲੋਂ ਜਵਾਬੀ ਕਾਰਵਾਈ ਕਰਦੇ ਹੋਏ ਪਹਿਲਾਂ ਤਾਂ ਹਵਾ ਚ ਫਾਇਰ ਕੀਤੀ ਗਈ, ਅਤੇ ਉਸਦੇ ਬਾਅਦ ਉਸ ਦੇ ਉੱਤੇ ਵੀ ਫਾਇਰਿੰਗ ਕੀਤੀ ਗਈ ਜਿਸ ਦੇ ਵਿੱਚ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਪੁਲਿਸ ਦਾ ਕਹਿਣਾ ਹੈ ਕਿ ਬਾਹਰ ਬੈਠੇ ਗੈਂਗਸਟਰਾਂ ਵੱਲੋਂ ਹੀ ਇਹਨਾਂ ਨੂੰ ਗੋਲੀਆਂ ਚਲਵਾਉਣ ਦੇ ਲਈ ਕਿਹਾ ਸੀ, ਮਾਨਯੋਗ ਅਦਾਲਤ ਤੇ ਪੇਸ਼ ਕੀਤਾ ਜਾਵੇਗਾ ਤੇ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹ। ਮਾਮਲੇ ਦੀ ਜਾਂਚ ਲਗਾਤਾਰ ਜਾਰੀ ਹੈ।