Uncategorized ਕਪੂਰਥਲਾ ਤੋਂ ਲਾਪਤਾ ਗਤਕਾ ਅਧਿਆਪਕ ਦੀ ਲਾਸ਼ ਬਰਾਮਦ/ ਬੀਤੀ 9 ਮਈ ਤੋਂ ਭੇਦਭਰੀ ਹਾਲਤ ’ਚ ਹੋਇਆ ਸੀ ਲਾਪਤਾ/ ਗਲੀ ਸੜੀ ਹਾਲਤ ’ਚ ਮਿਲੀ ਲਾਸ਼, ਪਰਿਵਾਰ ਦਾ ਰੋ ਰੋ ਕੇ ਬੂਰਾ ਹਾਲ By admin - May 15, 2025 0 5 Facebook Twitter Pinterest WhatsApp ਕਪੂਰਥਲਾ ਤੋਂ ਬੀਤੀ 9 ਮਈ ਨੂੰ ਭੇਦਭਰੀ ਹਾਲਤ ਵਿਚ ਲਾਪਤਾ ਹੋਏ ਗਤਕਾ ਅਧਿਆਪਕ ਦੀ ਲਾਸ਼ ਬਰਾਮਦ ਹੋ ਗਈ ਐ। ਜਾਣਕਾਰੀ ਅਨੁਸਾਰ ਸੋਧ ਸਿੰਘ ਨਾਮ ਦਾ ਇਹ ਅਧਿਆਪਕ ਅਕਾਲ ਅਕੈਡਮੀ ਧਾਲੀਵਾਲ ਬੇਟ ਤੇ ਅਕਾਲ ਅਕੈਡਮੀ ਰਾਏਪੁਰ ਪੀਰਬਖਸ਼ ਵਾਲਾ ਵਿਖੇ ਬਤੌਰ ਗਤਕਾ ਅਧਿਆਪਕ ਦੀ ਸੇਵਾ ਨਿਭਾਅ ਰਿਹਾ ਸੀ। ਇਸ ਦੀ ਲਾਸ਼ ਸੁਲਤਾਨਪੁਰ ਲੋਧੀ ਮੁੱਖ ਮਾਰਗ ’ਤੇ ਮੁੰਡੀ ਮੋੜ ਨੇੜਿਓ ਬਰਾਮਦ ਹੋਈ ਐ। ਪਰਿਵਾਰ ਦੇ ਦੱਸਣ ਮੁਤਾਬਕ ਉਨ੍ਹਾਂ ਨੇ ਥਾਣਾ ਭੁਲੱਥ ਵਿਖੇ ਗੁਮਸ਼ੁਦਗੀ ਰਿਪੋਰਟ ਦਰਜ ਕਰਵਾਈ ਸੀ ਪਰ ਪੁਲਿਸ ਨੇ ਕੋਈ ਸਹਿਯੋਗ ਨਹੀਂ ਦਿੱਤਾ ਗਿਆ। ਪਰਿਵਾਰ ਦੇ ਇਲਜਾਮ ਐ ਕਿ ਪੁਲਿਸ ਨੂੰ ਮ੍ਰਿਤਕ ਦਾ ਮੋਟਰ ਸਾਈਕਲ ਉਸੇ ਦਿਨ ਹੀ ਬਰਾਮਦ ਹੋ ਗਿਆ ਸੀ ਪਰ ਪੁਲਿਸ ਨੇ ਉਨ੍ਹਾਂ ਨੂੰ ਕੋਈ ਇਤਲਾਹ ਨਹੀਂ ਦਿੱਤੀ। ਪਰਿਵਾਰ ਨੇ ਉਚ ਅਧਿਕਾਰੀਆਂ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਇਨਸਾਫ ਦੇਣ ਦੀ ਮੰਗ ਕੀਤੀ ਐ। ਇਸ ਸਬੰਧੀ ਜਾਂਚ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਸਾਰੇ ਪਹਿਲੂਆਂ ਤੋਂ ਕੀਤੀ ਜਾ ਰਹੀ ਹੈ ਅਤੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।