Uncategorized ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਕਾਰ ਸੇਵਾ ਸ਼ੁਰੂ/ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵੱਲੋਂ ਕੀਤੀ ਜਾ ਰਹੀ ਸੇਵਾ/ ਐਸਜੀਪੀਸੀ ਪ੍ਰਧਾਨ ਧਾਮੀ ਸਮੇਤ ਪੰਥਕ ਹਸਤੀਆਂ ਰਹੀਆਂ ਮੌਜੂਦ By admin - May 15, 2025 0 5 Facebook Twitter Pinterest WhatsApp ਬਟਾਲਾ ਵਿਖੇ ਸਥਿਤ ਗੁਰਦੁਆਰਾ ਸ੍ਰੀ ਕੰਧ ਸਾਹਿਬ ਦੀ ਨਵੇਂ ਸਿਰੇ ਤੋਂ ਕਾਰ ਸੇਵਾ ਦਾ ਕਾਰਜ ਸ਼ੁਰੂ ਹੋ ਗਿਆ ਐ। ਇਹ ਕਾਰ ਸੇਵਾ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵੱਲੋਂ ਕਰਵਾਈ ਜਾ ਰਹੀ ਐ। ਕਾਰ ਸੇਵਾ ਦੀ ਸ਼ੁਰੂਆਤ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਅਹਿਮ ਪੰਥਕ ਹਸਤੀਆਂ ਮੌਜੂਦ ਰਹੀਆਂ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਸਜੀਸੀਪੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਾਰ ਸੇਵਾ ਦੌਰਾਨ ਇਸ ਇਤਿਹਾਸਕ ਅਸਥਾਨ ਦੀ ਪੁਰਾਤਨ ਦਿੱਖ ਨੂੰ ਕਾਇਮ ਰੱਖਣ ਦਾ ਪੂਰਾ ਯਤਨ ਕੀਤਾ ਜਾਵੇਗਾ। ਇਸ ਲਈ ਪੁਰਾਤਨ ਵਿਭਾਗ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਸ ਅਸਥਾਨ ਨਾਲ ਸਿੱਖ ਪੰਥ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਨੇ ਇਸ ਦੀ ਕਾਰ ਸੇਵਾ ਹੋਣ ਨਾਲ ਸੰਗਤ ਚ ਖੁਸ਼ੀ ਪਾਈ ਜਾ ਰਹੀ ਐ।