Uncategorized ਪਟਿਆਲਾ ’ਚ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਮੁਹਿੰਮ ਸ਼ੁਰੂ/ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਾਂਝਾ ਕੀਤੀ ਜਾਣਕਾਰੀ By admin - May 16, 2025 0 6 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਡੇਂਗੂ ਦੀ ਨਾਮੁਰਾਦ ਬਿਮਾਰੀ ਦੀ ਅਗਾਊ ਰੋਕਥਾਮ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੀ ਨੇ। ਇਸੇ ਤਹਿਤ ਸਰਕਾਰ ਨੇ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਸ਼ੁਰੂ ਕੀਤੀ ਗਈ ਐ। ਇਸ ਦੀ ਸ਼ੁਰੂਆਤ ਅੱਜ ਪਟਿਆਲਾ ਦੇ ਤ੍ਰਿਪੁਰੀ ਇਲਾਕੇ ਤੋਂ ਸ਼ੁਰੂ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਡੇਗੂ ਵਰਗੀ ਨਾਮੁਰਾਦ ਬਿਮਾਰੀ ਨੂੰ ਜੇਕਰ ਸ਼ੁਰੂਆਤ ਵਿਚ ਹੀ ਕੰਟਰੋਲ ਕਰ ਲਿਆ ਜਾਵੇ ਤਾਂ ਇਸ ਦੇ ਮਾਰੂ ਪ੍ਰਭਾਵਾਂ ਤੋਂ ਬਚਿਆ ਜਾ ਸਕਦਾ ਐ। ਇਸ ਲਈ ਸਰਕਾਰ ਨੇ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਸ਼ੁਰੂ ਕੀਤੀ ਗਈ ਐ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਡੇਗੂ ਨੂੰ ਪੈਦਾ ਹੋਣ ਤੋਂ ਰੋਕਣ ਲਈ ਅਹਿਆਤੀ ਕਦਮ ਚੁੱਕਣੇ ਜ਼ਰੂਰੀ ਹੁੰਦੇ ਨੇ, ਜਿਸ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਐ।