Uncategorized ਫਰੀਦਕੋਟ ’ਚ ਕਰਜ਼ੇ ਤੋਂ ਤੰਗ ਆਏ ਸਖਸ਼ ਵੱਲੋਂ ਖੁਦਕੁਸ਼ੀ/ ਨਹਿਰ ’ਚ ਛਾਲ ਮਾਰ ਕੇ ਜੀਵਨ ਲੀਲਾ ਕੀਤੀ ਸਮਾਪਤ/ ਪਿੰਡ ਦੇ ਸਰਪੰਚ ਤੇ ਲੱਗੇ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ By admin - May 16, 2025 0 9 Facebook Twitter Pinterest WhatsApp ਫਰੀਦਕੋਟ ਵਿਖੇ ਪੈਸਿਆਂ ਦੇ ਲੈਣ-ਦੇਣ ਤੋਂ ਤੰਗ ਆਏ ਇਕ ਸਖਸ ਵੱਲੋਂ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਐ। ਇਸ ਵਿਅਕਤੀ ਨੇ ਸਰਹੰਦ ਨਹਿਰ ਵਿਚ ਛਾਲ ਮਾਰ ਦਿੱਤੀ, ਜਿਸ ਨੂੰ ਲੋਕਾਂ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਪਾਣੀ ਦੇ ਤੇਜ਼ ਵਹਾਅ ਕਾਰਨ ਸਫਲ ਨਹੀਂ ਹੋ ਸਕੇ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੇਵਲ ਕ੍ਰਿਸ਼ਨ, ਵਾਸੀ ਪਿੰਡ ਭੰਗੇਂਵਾਲਾ, ਮੁਕਤਸਰ ਵਜੋਂ ਹੋਈ ਐ। ਘਟਨਾ ਦੀ ਸੂਚਨਾ ਮਿਲਣ ਬਾਦ ਮੌਕੇ ਤੇ ਪਹੁੰਚੇ ਪਰਿਵਾਰ ਨੇ ਘਟਨਾ ਲਈ ਪਿੰਡ ਦੇ ਸਰਪੰਚ ਨੂੰ ਜ਼ਿੰਮੇਵਾਰ ਦੱਸਿਆ ਐ। ਪਰਿਵਾਰ ਦਾ ਇਲਜਾਮ ਸੀ ਕਿ ਮ੍ਰਿਤਕ ਨੇ ਪਿੰਡ ਦੇ ਸਰਪੰਚ ਅਮਨਦੀਪ ਸਿੰਘ ਤੋਂ 50 ਹਜ਼ਾਰ ਰੁਪਏ ਵਿਆਜ ਤੇ ਲਏ ਸੀ, ਜਿਸ ਦੇ 80 ਹਜ਼ਾਰ ਵਾਪਸ ਕਰ ਦਿੱਤੇ ਸੀ ਪਰ ਸਰਪੰਚ ਦੋ ਲੱਖ ਹੋਰ ਮੰਗ ਰਿਹਾ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਮ੍ਰਿਤਕ ਨੇ ਇਹ ਖੌਫਨਾਕ ਕਦਮ ਚੁੱਕਿਆ ਐ। ਪਰਿਵਾਰ ਦੇ ਇਲਜਾਮ ਐ ਕਿ ਸਰਪੰਚ ਵੱਲੋਂ ਮ੍ਰਿਤਕ ਦਾ ਟਰੈਕਟਰ ਖੋਹਣ ਅਤੇ ਉਸਦੀ ਚੱਕੀ ਤੇ ਕਬਜ਼ਾ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਕੇਵਲ ਕ੍ਰਿਸ਼ਨ ਵੱਲੋਂ ਅੱਜ ਆਤਮਹੱਤਿਆ ਕੀਤੀ ਗਈ ਐ। ਉਨ੍ਹਾਂ ਦੱਸਿਆ ਕਿ ਅੱਜ ਵੀ ਉਸਦੇ ਪਿਤਾ ਤੇ ਕਈ ਫੋਨ ਕਾਲ ਕਰ ਧਮਕੀ ਦਿੱਤੀ ਜਾ ਰਹੀ ਸੀ। ਉਨ੍ਹਾਂ ਇਨਸਾਫ ਦੀ ਮੰਗ ਕਰਦੇ ਕਿਹਾ ਕਿ ਮ੍ਰਿਤਕ ਨੂੰ ਤੰਗ ਪ੍ਰੇਸ਼ਾਨ ਕਰ ਉਸਨੂੰ ਆਤਮਹੱਤਿਆ ਕਰਨ ਲਈ ਮਜ਼ਬੂਰ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਧਰ ਇਸ ਸਬੰਧੀ ਪਿੰਡ ਭੰਗੇਂ ਵਾਲਾ ਦੇ ਸਰਪੰਚ ਨਾਲ ਫੋਨ ਤੇ ਗਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਕੇਵਲ ਕ੍ਰਿਸ਼ਨ ਦੇ ਪਰਿਵਾਰ ਚ ਐਕਸੀਡੈਂਟ ਹੋਣ ਕਾਰਨ ਇਲਾਜ ਲਈ ਮੱਦਦ ਦੇ ਤੋਰ ਤੇ ਪੈਸੇ ਦਿੱਤੇ ਸਨ ਪਰ ਉਨ੍ਹਾਂ ਤੇ ਪੈਸੇ ਵਾਪਿਸ ਕਰਨ ਲਈ ਕੋਈ ਦਬਾਅ ਨਹੀਂ ਪਾਇਆ ਜਾ ਰਿਹਾ ਸੀ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਜਾਂਚ ਸ਼ੁਰੂ ਕਰ ਦਿੱਤੀ ਐ।