ਫਰੀਦਕੋਟ ਵਾਸੀ ਅਗਨੀਵੀਰ ਦੀ ਜੰਮੂ ਕਸ਼ਮੀਰ ’ਚ ਸ਼ਹੀਦੀ/ ਡਿਊਟੀ ਦੌਰਾਨ ਸਿਰ ’ਚ ਗੋਲੀ ਲੱਗਣ ਕਾਰਨ ਗਈ ਜਾਨ

0
7

ਫਰੀਦਕੋਟ ਨਾਲ ਸਬੰਧਤ ਅਗਨੀਵੀਰ ਜਵਾਨ ਦੀ ਜੰਮੂ ਕਸ਼ਮੀਰ ਵਿਚ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਸ਼ਹੀਦੀ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਜਾਣਕਾਰੀ ਅਨੁਸਾਰ ਆਕਾਸ਼ਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਕੋਠੇ ਚਾਹਲ ਢਾਈ ਸਾਲ ਪਹਿਲਾਂ ਭਾਰਤੀ ਫੌਜ ਵਿਚ ਅਗਨੀਵੀਰ ਵਜੋਂ ਭਰਤੀ ਹੋਇਆ ਸੀ। ਇਸ ਸਮੇਂ ਉਹ ਜੰਮੂ ਕਸ਼ਮੀਰ ਵਿਖੇ ਤੈਨਾਤ ਸੀ, ਜਿੱਥੇ ਡਿਊਟੀ ਦੌਰਾਨ ਸਿਰ ਵਿਚ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ। ਸ਼ਹੀਦੀ ਦੀ ਖਬਰ ਪਿੰਡ ਪਹੁੰਚਣ ਬਾਅਦ ਪਰਿਵਾਰ ਤੇ ਪਿੰਡ ਵਿਚ ਸੋਗ ਦੀ ਲਹਿਰ ਐ। ਵਿਧਾਨ ਸਭਾ ਸਪੀਕਰ ਦੇ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਐ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਜਦੋਂ ਕੋਈ ਜਵਾਨ ਪੁੱਤਰ ਘਰੋਂ ਜਾਂਦਾ ਐ ਤਾਂ ਮਾਪਿਆਂ ਲਈ ਇਹ ਦੁੱਖ ਅਸਹਿ ਹੋ ਜਾਂਦਾ ਐ। ਉਨ੍ਹਾਂ ਕਿਹਾ ਕਿ ਸਰਕਾਰ ਇਸ ਦੁੱਖ ਦੀ ਘੜੀ ਪਰਿਵਾਰ ਦੇ ਨਾਲ ਖੜ੍ਹੀ ਐ ਅਤੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਫੌਜੀ ਜਵਾਨ ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੋਂ ਬਾਅਦ ਅੰਤਮ ਸੰਸਕਾਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here