Uncategorized ਮੋਗਾ ’ਚ ਨੌਜਵਾਨ ਦੇ ਮਾਰੀ ਗੋਲੀ/ ਗੰਭੀਰ ਹਾਲਤ ਕਾਰਨ ਲੁਧਿਆਣਾ ਲਈ ਰੈਫਰ/ ਪੁਲਿਸ ਕਰ ਰਹੀ ਜਾਂਚ By admin - May 16, 2025 0 10 Facebook Twitter Pinterest WhatsApp ਮੋਗਾ ਵਿਚ ਕਾਰ ਸਵਾਰਾਂ ਵੱਲੋਂ ਮੋਟਰ ਸਾਈਕਲ ਸਵਾਰ ਨੌਜਵਾਨ ਦੇ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੀ ਖਬਰ ਸਾਹਮਣੇ ਆਈ ਐ। ਘਟਨਾ ਮੋਗਾ ਜ਼ਿਲ੍ਹੇ ਦੇ ਪਿੰਡ ਦੌਧਰ ਗਰਬੀ ਦੀ ਦੱਸੀ ਜਾ ਰਹੀ ਐ, ਜਿੱਥੇ ਕਾਰ ਸਵਾਰਾਂ ਨੇ ਨੌਜਵਾਨ ਦੇ ਸਿਰ ਵਿਚ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ। ਮੌਕੇ ਤੇ ਮੌਜੂਦ ਲੋਕਾਂ ਨੇ ਨੌਜਵਾਨ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਮੁਢਲੀ ਸਹਾਇਤਾ ਤੋਂ ਬਾਅਦ ਲੁਧਿਆਣਾ ਲਈ ਰੈਫਰ ਕਰ ਦਿੱਤਾ ਗਿਆ ਐ। ਪੀੜਤ ਦੀ ਪਛਾਣ ਇੰਦਰਪਾਲ ਸਿੰਘ ਵਜੋਂ ਹੋਈ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਪਿੰਡ ਵਾਸੀਆਂ ਦੇ ਦੱਸਣ ਮਤਾਬਕ ਇੰਦਰਪਾਲ ਸਿੰਘ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਰਸਤੇ ਵਿਚ ਅਣਪਛਾਤੇ ਕਾਰ ਸਵਾਰਾਂ ਨੇ ਉਸ ਦੇ ਸਿਰ ਵਿਚ ਗੋਲੀ ਮਾਰ ਦਿੱਤੀ ਜਿਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਉਸ ਦੀ ਨਾਜੁਕ ਹਾਲਤ ਨੂੰ ਦੇਖਦੇ ਹੋਏ ਲੁਧਿਆਣੇ ਰੈਫਰ ਕਰ ਦਿੱਤਾ। ਸਰਕਾਰੀ ਹਸਪਤਾਲ ਦੇ ਡਾਕਟਰ ਕੁਲਦੀਪ ਸਿੰਘ ਨੇ ਕਿਹਾ ਕਿ ਮਰੀਜ ਦੇ ਸਿਰ ਵਿੱਚ ਗੋਲੀ ਲੱਗੀ ਹੋਈ ਸੀ, ਜਿਸ ਕਾਰਨ ਉਸ ਦੀ ਨਾਜੁਕ ਹਾਲਤ ਨੂੰ ਵੇਖਦਿਆਂ ਮੁਢਲੀ ਸਹਾਇਤਾ ਬਾਅਦ ਲੁਧਿਆਣਾ ਰੈਫਰ ਕੀਤਾ ਗਿਆ ਐ।