Uncategorized ਰਨ ਤਾਰਨ ਦੇ ਪਿੰਡ ਚੀਮਾ ਕਲਾਂ ’ਚ ਗ੍ਰੰਥੀ ਸਿੰਘ ਦਾ ਕਤਲ/ ਅਗਵਾ ਕਰਨ ਤੋਂ ਬਾਅਦ ਕਤਲ ਕਰ ਕੇ ਨਹਿਰ ਸੁੱਟੀ ਲਾਸ਼ By admin - May 16, 2025 0 8 Facebook Twitter Pinterest WhatsApp ਤਰਨ ਤਾਰਨ ਦੇ ਸਰਹੱਦੀ ਪਿੰਡ ਚੀਮਾ ਕਲਾਂ ਵਿਚ ਗ੍ਰੰਥੀ ਸਿੰਘ ਦਾ ਭੇਦਭਰੀ ਹਾਲਤ ਵਿਚ ਕਤਲ ਹੋਣ ਦੀ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਲਾਸ਼ ਨਹਿਰ ਦੇ ਕੰਢਿਓ ਬਰਾਮਦ ਹੋਈ ਐ। ਪਰਿਵਾਰ ਦੇ ਦੱਸਣ ਮੁਤਾਬਕ ਮ੍ਰਿਤਕ ਹਰਿਆਣਾ ਵਿਖੇ ਗ੍ਰੰਥੀ ਵਜੋਂ ਡਿਊਟੀ ਕਰਦਾ ਸੀ ਅਤੇ ਵਾਪਸ ਆਪਣੇ ਪਿੰਡ ਆਇਆ ਹੋਇਆ ਸੀ, ਜਿੱਥੇ ਅਣਪਛਾਤੇ ਲੋਕਾਂ ਨੇ ਉਸ ਨੂੰ ਅਗਵਾ ਕਰ ਲਿਆ ਅਤੇ ਫਿਰ ਬੇਰਹਿਮੀ ਨਾਲ ਕਤਲ ਕਰ ਕੇ ਲਾਸ਼ ਨਹਿਰ ਵਿਚ ਸੁੱਟ ਦਿੱਤੀ। ਮ੍ਰਿਤਕ ਦੀ ਲਾਸ਼ ਨਹਿਰ ਕੰਢੇ ਅੱਧਜਲੀ ਹਾਲਤ ਵਿਚ ਬਰਾਮਦ ਹੋਈ ਐ। ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਐ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਐ। ਪਰਿਵਾਰ ਦੇ ਦੱਸਣ ਮੁਤਾਬਕ ਪੁਲਿਸ ਹੱਥ ਸੀਸੀਟੀਵੀ ਫੁਟੇਜ਼ ਲੱਗੀ ਐ, ਜਿਸ ਵਿਚ ਕੁੱਝ ਲੋਕ ਮ੍ਰਿਤਕ ਨੂੰ ਨਾਲ ਲੈ ਕੇ ਜਾਂਦੇ ਦਿਖਾਈ ਦੇ ਰਹੇ ਨੇ। ਇਸੇ ਦੌਰਾਨ ਪੋਸਟ ਮਾਰਟਮ ਕਰਵਾਉਣ ਆਏ ਲੋਕਾਂ ਦਾ ਕਹਿਣਾ ਸੀ ਕਿ ਡਾਕਟਰਾਂ ਵੱਲੋਂ ਪੋਸਟ ਮਾਰਟਮ ਵਿਚ ਦੇਰੀ ਕਰ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਐ। ਸੂਤਰਾਂ ਮੁਤਾਬਕ ਪੁਲਿਸ ਨੇ ਇਸ ਮਾਮਲੇ ਵਿਚ ਇਕ ਸਖਸ ਨੂੰ ਗ੍ਰਿਫਤਾਰ ਕਰ ਲਿਆ ਐ ਅਤੇ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਐ।