ਸਰਹਿੰਦ ’ਚ ਸੀਵਰੇਜ ਤੇ ਵਾਟਰ ਸਪਲਾਈ ਦੇ ਕੰਮ ਦਾ ਨੀਂਹ ਪੱਥਰ/ ਵਿਧਾਇਕ ਲਖਬੀਰ ਸਿੰਘ ਰਾਏ ਨੇ ਸ਼ੁਰੂ ਕਰਵਾਇਆ ਕੰਮ

0
7

ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਕੰਮਾਂ ਨੂੰ ਪਹਿਲ ਦਿੱਤੀ  ਜਾ ਰਹੀ ਐ। ਇਸੇ ਤਹਿਤ ਅੱਜ ਸਰਹਿੰਦ ਸ਼ਹਿਰ ਦੇ ਜੱਟਪੁਰਾ ਮੁਹੱਲੇ ਅੰਦਰ ਸੀਵਰੇਜ ਅਤੇ ਵਾਟਰ ਸਪਲਾਈ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਐ। ਇਸ ਮੌਕੇ ਸਥਾਨਕ ਵਾਸੀਆਂ ਨੇ ਕੰਮ ਸ਼ੁਰੂ ਕਰਵਾਉਣ ਬਦਲੇ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ।  ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਅੰਦਰ ਵੱਡੇ ਪੱਧਰ ਤੇ ਵਿਕਾਸ ਕੀਤਾ ਜਾ ਰਿਹਾ ਐ। ਸਰਕਾਰ ਵੱਲੋਂ ਜਿੱਥੇ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ, ਉੱਥੇ ਹੀ ਮੁਹੱਲਾ ਕਲੀਨਿਕ ਖੋਲ ਕੇ ਇਲਾਜ ਨੂੰ ਸੁਖਾਲਾ ਬਣਾਇਆ ਗਿਆ ਹੈ। ਸਿਵਲ ਹਸਪਤਾਲਾਂ ਵਿੱਚ ਜਰੂਰੀ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ ਹਨ। ਇਹਨਾਂ ਸਹੂਲਤਾਂ ਦੇ ਨਾਲ ਸੂਬੇ ਦੇ ਲੋਕ ਭਰਪੂਰ ਲਾਭ ਲੈ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਵਿਕਾਸ ਲਈ ਜਿੱਥੇ ਨਵੇਂ ਨਵੇਂ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ, ਉੱਥੇ ਹੀ ਸੀਵਰੇਜ ਅਤੇ ਵਾਟਰ ਸਪਲਾਈ ਵਰਗੀਆਂ ਸਹੂਲਤਾਂ ਮੁਹਈਆ ਕਰਵਾ ਕੇ ਸ਼ਹਿਰਾਂ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਅੱਜ ਸਰਹਿੰਦ ਸ਼ਹਿਰ ਦੇ ਜੱਟਪੁਰਾ ਮਹੱਲਾ ਵਿਖੇ ਸੀਵਰੇਜ ਅਤੇ ਵਾਟਰ ਸਪਲਾਈ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ। ਜਲਦ ਹੀ ਸ਼ਹਿਰ ਦੇ ਅੰਦਰ ਹੋਰ ਵਿਕਾਸ ਕਾਰਜ ਵੀ ਸ਼ੁਰੂ ਕਰਵਾਏ ਜਾਣਗੇ।

LEAVE A REPLY

Please enter your comment!
Please enter your name here