ਸੰਗਰੂਰ ’ਚ ਟਿੱਪਰ ਨੇ ਦਰੜਿਆ ਨੌਜਵਾਨ/ ਲੱਤਾਂ ’ਤੇ ਚੜ੍ਹਿਆ ਟਾਇਰ/ ਚਾਲਕ ਮੌਕੇ ਤੋਂ ਫਰਾਰ, ਲੋਕਾਂ ਨੇ ਨਕੇਲ ਕੱਸਣ ਦੀ ਕੀਤੀ ਮੰਗ

0
5

ਪੰਜਾਬ ਅੰਦਰ ਟਿੱਪਰਾਂ ਦੀ ਤੇਜ਼ ਰਫਤਾਰੀ ਕਾਰਨ ਹਾਦਸੇ ਵਾਪਰਨ ਦਾ ਸਿਲਸਿਲਾ ਲਗਾਤਾਰ ਜਾਰੀ ਐ। ਅਜਿਹਾ ਹੀ ਖਬਰ ਸੰਗਰੂਰ ਅਧੀਨ ਆਉਂਦੇ ਦਿੜ੍ਹਬਾ ਦੇ ਪਾਤੜਾ ਰੋੜ ਤੋਂ ਸਾਹਮਣੇ ਆਈ ਐ, ਜਿੱਥੇ ਇਕ ਤੇਜ਼ ਰਫਤਾਰ ਟਿੱਪਰ ਨੇ ਇਕ ਮੋਟਰ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਐਨੀ ਭਿਆਨਕ ਸੀ ਕਿ ਇਸ ਹਾਦਸੇ ਵਿਚ ਮੋਟਰ ਸਾਈਕਲ ਬਿਲਕੁਲ ਖਤਮ ਹੋ ਗਿਆ ਅਤੇ ਨੌਜਵਾਨ ਦੀਆਂ ਲੱਤਾਂ ਤੇ ਵੀ ਟਿੱਪਰ ਦਾ ਟਾਇਰ ਚੜ੍ਹ ਗਿਆ, ਜਿਸ ਕਾਰਨ ਨੌਜਵਾਨ ਬੂਰੀ ਤਰ੍ਹਾਂ ਜ਼ਖਮੀ ਹੋ ਗਿਆ। ਮੌਕੇ ਤੇ ਮੌਜੂਦ ਲੋਕਾਂ ਨੇ ਨੌਜਵਾਨੂੰ ਹਸਪਤਾਲ ਪਹੁੰਚਾਇਆ ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਐ। ਲੋਕਾਂ ਨੇ ਟਿੱਪਰ ਚਾਲਕਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਐ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਉਧਰ ਘਟਨਾ ਤੋਂ ਬਾਅਦ ਲੋਕਾਂ ਅੰਦਰ ਭਾਰੀ ਗੁੱਸਾ ਪਾਇਆ ਜਾ ਰਿਹਾ ਐ। ਲੋਕਾਂ ਦਾ ਕਹਿਣਾ ਐ ਕਿ ਤੇਜ਼ ਰਫਤਾਰ ਟਿੱਪਰ ਚਾਲਕ ਲੋਕਾਂ ਨੂੰ ਕੀੜੇ ਮਕੌੜਿਆਂ ਦੀ ਤਰ੍ਹਾਂ ਕੁਚਲ ਰਹੇ ਨੇ ਪਰ ਪੁਲਿਸ ਪ੍ਰਸ਼ਾਸਨ ਸਖਤ ਕਾਰਵਾਈ ਦੀ ਥਾਂ ਲਿਪਾ-ਪੋਚੀ ਕਰ ਕੇ ਡੰਗ ਟਪਾ ਰਿਹਾ ਐ। ਦੱਸਣਯੋਗ ਐ ਕਿ ਪੰਜਾਬ ਭਰ ਅੰਦਰੋਂ ਟਿੱਪਰਾਂ ਕਾਰਨ ਹਾਦਸੇ ਵਾਪਰਨ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਨੇ। ਕਈ ਥਾਈ ਲੋਕਾਂ ਨੇ ਟਿੱਪਰਾਂ ਦਾ ਘਿਰਾਓ ਕਰ ਕੇ ਕਾਰਵਾਈ ਦੀ ਮੰਗ ਵੀ ਕੀਤੀ ਪਰ ਕੋਈ ਪੁਖਤਾ ਹੱਲ ਨਹੀਂ ਨਿਕਲ ਰਿਹਾ। ਸਥਾਨਕ ਵਾਸੀਆਂ ਨੇ ਸਰਕਾਰ ਤੋਂ ਤੇਜ਼ ਰਫਤਾਰ ਨਾਲ ਟਿੱਪਰ ਚਲਾਉਣ ਵਾਲੇ ਚਾਲਕਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਐ ਤਾਂ ਜੋ ਲੋਕਾਂ ਦੇ ਹੋ ਰਹੇ ਜਾਨੀ-ਮਾਲੀ ਨੁਕਸਾਨ ਨੂੰ ਰੋਕਿਆ ਜਾ ਸਕੇ।

LEAVE A REPLY

Please enter your comment!
Please enter your name here