ਅਜਨਾਲਾ ’ਚ ਸ਼ਰਾਰਤੀਆਂ ਨੇ ਸੁੱਟੇ ਗਊ ਵੰਸ਼ ਮਾਸ ਦੇ ਟੁੱਕੜੇ/ ਧਾਰਮਿਕ ਭਾਵਨਾਵਾਂ ਭੜਕਾਉਣ ਦੀਆਂ ਕੋਸ਼ਿਸ਼ਾਂ ਦਾ ਸ਼ੱਕ/ ਪੁਲਿਸ ਨੇ ਸ਼ੱਕੀ ਮਾਸ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ

0
8

ਪਾਕਿਸਤਾਨ ਨਾਲ ਚੱਲ  ਰਹੇ ਤਣਾਅ  ਦਰਮਿਆਨ ਸ਼ਰਾਰਤੀਆਂ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਵਰਗੀਆਂ ਸ਼ਰਮਨਾਕ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਨੇ। ਇਸ ਦੀ ਤਾਜ਼ਾ ਮਿਸਾਲ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਦੇ ਤਰਨ ਤਾਰਨ ਦੇ ਗੁਜਾਪੀਰ ਰੋਡ ਤੋਂ ਸਾਹਮਣੇ ਆਈ ਐ, ਜਿੱਥੇ ਸ਼ਰਾਰਤੀਆਂ ਨੇ ਗਊ ਵੰਸ਼ ਦੇ ਮਾਸ ਦੇ ਟੁੱਕੜੇ ਲਿਫਾਫੇ ਵਿਚ ਪਾ ਕੇ ਖੇਤਾਂ ਵਿਚ ਸੁੱਟ ਦਿੱਤੇ। ਇਹ ਹਰਕਤ ਇਕ ਫਿਰਕੇ ਦੀਆਂ ਧਾਰਮਿਕ ਭਾਵਨਵ  ਭੜਕਾਉਣ ਦੇ ਮਕਸਦ ਨਾਲ ਕੀਤੀ ਮੰਨੀ ਜਾ ਰਹੀ ਐ। ਉਧਰ ਘਟਨਾ ਦੀ ਸੂਚਨਾ ਮਿਲਣ ਬਾਅਦ ਹਰਕਤ ਵਿਚ ਆਈ ਪੁਲਿਸ ਨੇ ਸ਼ੱਕੀ ਮਾਸ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ।  ਇਸ ਸਬੰਧੀ ਇਲਾਕਾ ਵਾਸੀਆਂ ਨੇ ਵੀ ਮੰਗ ਕੀਤੀ ਹੈ ਕਿ ਅਜਿਹੇ ਕਾਰਾ ਕਰਨ ਵਾਲੇ ਲੋਕਾਂ ਵਿਰੁੱਧ ਬੰਦ ਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਵਿਅਕਤੀ ਕਿਸੇ ਦੀ ਭਾਵਨਾ ਨਾਲ ਖਿਲਵਾੜ ਨਾ ਕਰ ਸਕੇ। ਉਧਰ ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੇ ਡੀਐਸਪੀ ਗੁਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਵੈਟਰਨਰੀ ਵਿਭਾਗ ਦੇ ਅਧਿਕਾਰੀਆਂ ਦੀ ਮਦਦ ਨਾਲ ਮਾਸ ਦੇ ਟੁਕੜਿਆਂ ਦੀ ਜਾਂਚ ਕਰਵਾਈ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉ,ਸ ਮੁਤਾਬਕ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਵੇਗੀ।

LEAVE A REPLY

Please enter your comment!
Please enter your name here