ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਕਿਸਾਨਾਂ ਨੂੰ ਅਪੀਲ/ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ ਦੀ ਦਿੱਤੀ ਸਲਾਹ/ ਸਿੱਧੀ ਬਿਜਾਈ ਨਾਲ ਪਾਣੀ ਤੇ ਖਰਚਾ ਬਚਣ ਦੀ ਕੀਤਾ ਦਾਅਵਾ

0
8

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਐ। ਸਰਕਾਰ ਨੇ ਇਸ ਵਾਰ 5 ਲੱਖ ਹੈਕਟੇਅਰ ਟੀਚਾ ਮਿਥਿਆ ਗਿਆ ਐ। ਸਬੰਧੀ ਬਿਆਨ ਜਾਰੀ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਕਿਸਾਨਾਂ ਨੂੰ ਆਰਥਿਕ ਲਾਭ ਹੋਣ ਦੇ ਨਾਲ ਨਾਲ ਪਾਣੀ ਦੀ ਬੱਚਤ ਹੁੰਦੀ ਐ। ਉਨ੍ਹਾਂ ਕਿਹਾ ਕਿ ਕੱਦੂ ਵਾਲੇ ਝੋਨੇ ਦੇ ਮੁਕਾਬਲੇ ਸਿੱਧੀ ਬਿਜਾਈ ਨਾਲ 20 ਤੋਂ 25 ਫੀਸਦੀ ਤਕ ਘੱਟ ਪਾਣੀ ਖਪਤ ਹੁੰਦਾ ਐ। ਉਨ੍ਹਾਂ ਕਿਹਾ ਸਰਕਾਰ ਪੰਜਾਬ ਦੇ ਪੌਣ ਪਾਣੀ ਨੂੰ ਬਚਾਉਣ ਲਈ ਵਚਣਵੱਧ ਐ, ਜਿਸ ਦੇ ਤਹਿਤ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਆਉਂਦੇ ਪੈਡੀ ਸੀਜਨ ਲਈ ਬਿਜਲੀ ਤੇ ਪਾਣੀ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਨੇ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here