Uncategorized ਚੰਡੀਗੜ੍ਹ ’ਚ ਨਵ-ਵਿਆਹੁਤਾ ਨੇ ਕੀਤੀ ਖੁਦਕੁਸ਼ੀ/ ਫਾਹਾ ਲਾ ਕੇ ਜੀਵਨ ਲੀਲਾ ਕੀਤੀ ਸਮਾਪਤ/ ਸਹੁਰਾ ਪਰਿਵਾਰ ’ਤੇ ਲੱਗੇ ਕਤਲ ਦੇ ਇਲਜ਼ਾਮ By admin - May 19, 2025 0 9 Facebook Twitter Pinterest WhatsApp ਚੰਡੀਗੜ੍ਹ ਦੇ ਸੈਕਟਰ-56 ਵਿਖੇ ਇਕ ਨਵ-ਵਿਆਹੁਤਾ ਵੱਲੋਂ ਭੇਦਭਰੀ ਹਾਲਤ ਵਿਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਐ। ਮ੍ਰਿਤਕਾ ਦੀ ਪਛਾਣ ਨੇਹਾ ਵਜੋਂ ਹੋਈ ਐ। ਮੋਹਾਲੀ ਦੇ ਪਿੰਡ ਬੜਮਾਜਰਾ ਨਾਲ ਸਬੰਧਤ ਨੇਹਾ ਦਾ ਵਿਆਹ ਇਕ ਮਹੀਨੇ ਪਹਿਲਾਂ ਸੈਕਟਰ-56 ਵਾਸੀ ਰਵੀ ਨਾਲ ਹੋਇਆ ਸੀ। ਪੇਕਾ ਪਰਿਵਾਰ ਦਾ ਇਲਜਾਮ ਐ ਕਿ ਸਹੁਰਾ ਪਰਿਵਾਰ ਵਾਲੇ ਮ੍ਰਿਤਕਾ ਨੂੰ ਤੰਗ ਪ੍ਰੇਸ਼ਾਨ ਕਰਦੇ ਆ ਰਹੇ ਸੀ। ਬੀਤੇ ਦਿਨ ਉਸ ਦੀ ਲਾਸ਼ ਘਰ ਅੰਦਰ ਪੱਖੇ ਨਾਲ ਲਟਕਦੀ ਪਾਈ ਗਈ ਸੀ। ਪਰਿਵਾਰ ਦਾ ਇਲਜਾਮ ਐ ਕਿ ਸਹੁਰਾ ਪਰਿਵਾਰ ਨੇ ਕਤਲ ਕਰ ਕੇ ਖੁਦਕੁਸ਼ੀ ਦੀ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਐ। ਪੇਕਾ ਪਰਿਵਾਰ ਨੇ ਸਖਤ ਕਾਰਵਾਈ ਦੀ ਮੰਗ ਕੀਤੀ ਐ। ਪੁਲਿਸ ਨੇ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਉਧਰ ਚੰਡੀਗੜ੍ਹ ਪੁਲਿਸ ਨੇ ਮ੍ਰਿਤਕਾ ਦੇ ਪਤੀ ਨੂੰ ਹਿਰਾਸਤ ਵਿਚ ਲੈ ਕੇ ਪੁਛਗਿੱਛ ਸ਼ੁਰੂ ਕਰ ਦਿੱਤੀ ਐ। ਪੁਲਿਸ ਵੱਲੋਂ ਪੋਸਟ ਮਾਰਟਮ ਰਿਪੋਰਟ ਦਾ ਇਤਜ਼ਾਰ ਕੀਤਾ ਜਾ ਰਿਹਾ ਐ। ਪੁਲਿਸ ਨੇ ਪੋਸਟ ਮਾਰਟਮ ਰਿਪੋਰਟ ਦੇ ਆਧਾਰ ਤੇ ਅਗਲੀ ਕਾਰਵਾਈ ਕਰਨ ਦੀ ਗੱਲ ਕਹੀ ਐ। ਪੁਲਿਸ ਵੱਲੋਂ ਖੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਐ।