Uncategorized ਜਲੰਧਰ ’ਚ ਦੋ ਟਾਇਰ ਫੈਕਟਰੀਆਂ ਅੰਦਰ ਲੱਗੀ ਭਿਆਨਕ ਅੱਗ/ ਲੱਖਾਂ ਰੁਪਏ ਦਾ ਨੁਕਸਾਨ, ਜਾਨੀ ਨੁਕਸਾਨ ਤੋਂ ਹੋਇਆ ਬਚਾਅ/ ਫਾਇਰ ਬ੍ਰਿਗੇਟ ਨੇ ਮੁਸ਼ੱਕਤ ਤੋਂ ਬਾਅਦ ਪਾਇਆ ਕਾਬੂ By admin - May 19, 2025 0 6 Facebook Twitter Pinterest WhatsApp ਜਲੰਧਰ ਦੇ ਫੋਕਲ ਪੁਆਇਟ ਇਲਾਕੇ ਅੰਦਰ ਅੱਜ ਤੜਕੇ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਫੋਕਲ ਪੁਆਇਟ ਨਾਲ ਲੱਗਦੇ ਗਦੱਈਪੁਰ ਇਲਾਕੇ ਅੰਦਰ ਰਬੜ ਦੀਆਂ ਫੈਕਟਰੀਆਂ ਅੰਦਰ ਅਚਾਨਕ ਅੱਗ ਲੱਗ ਗਈ। ਅੱਗ ਐਨੀ ਤੇਜ਼ੀ ਨਾਲ ਫੈਲੀ ਕਿ ਇਸ ਨੇ ਵੇਖਦੇ ਹੀ ਵੇਖਦੇ ਦੋ ਫੈਕਟਰੀਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਅੱਗ ਲੱਗਣ ਕਾਰਨ ਭਾਵੇਂ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਇਸ ਨਾਲ ਫੈਕਟਰੀ ਮਾਲਕਾਂ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਐ। ਘਟਨਾ ਸੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਤੋਂ ਬਾਦ ਅੱਗ ਤੇ ਕਾਬੂ ਪਾਇਆ। ਘਟਨਾ ਤੜਕੇ 4 ਵਜੇ ਦੀ ਐ। ਅੱਗ ਐਨੀ ਭਿਆਨਕ ਸੀ ਕਿ ਇਸ ਨਾਲ ਇਕ ਕਿਲੋਮੀਟਰ ਦੂਰ ਤਕ ਧੂੰਆਂ ਹੀ ਧੂੰਆਂ ਦਿਖਾਈ ਦੇ ਰਿਹਾ ਸੀ। ਅੱਗ ਐਨੀ ਭਿਆਨਕ ਸੀ ਕਿ ਉਸ ਤੇ ਚਾਰ-ਪੰਜ ਘੰਟਿਆਂ ਦੀ ਮੁਸ਼ੱਕਤ ਬਾਅਦ ਹੀ ਕਾਬੂ ਪਾਇਆ ਜਾ ਸਕਿਆ ਐ। ਜਾਣਕਾਰੀ ਅਨੁਸਾਰ ਦੋਵੇਂ ਫੈਕਟਰੀਆਂ ਅੰਦਰ ਟਾਇਰ ਬਣਾਉਣ ਅਤੇ ਰਬੜ ਦੇ ਕੰਮ ਹੁੰਦਾ ਸੀ। ਫੈਕਟਰੀ ਅੰਦਰ ਜ਼ਿਆਦਾਤਰ ਸਾਮਾਨ ਜਲਣਸ਼ੀਲ ਹੋਣ ਕਾਰਨ ਅੱਗ ਤੇਜ਼ੀ ਨਾਲ ਫੈਲੀ। ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਟੀਮ ਵੱਲੋਂ ਫੈਕਟਰੀ ਅੰਦਰ ਅੱਗ ਬੁਝਾਉਣ ਸਬੰਧੀ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ ਜਾ ਰਹੀ ਐ। ਅਧਿਕਾਰੀਆਂ ਨੇ ਕਿਹਾ ਕਿ ਜੇਕਰ ਸੁਰੱਖਿਆ ਪ੍ਰਬੰਧਾਂ ਵਿਚ ਖਾਮੀ ਪਾਈ ਗਈ ਤਾਂ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।