ਜਲੰਧਰ ’ਚ ਭੇਦਭਰੀ ਹਾਲਤ ’ਚ ਲਾਸ਼ ਬਰਾਮਦ/ ਖਾਲੀ ਪਲਾਟ ’ਚ ਕਮਰੇ ਅੰਦਰ ਪਈ ਸੀ ਲਾਸ਼/ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ

0
6

ਜਲੰਧਰ ਵਿਚ ਇਕ ਖਾਲੀ ਪਲਾਟ ਵਿਚੋਂ ਨੌਜਵਾਨ ਦੀ ਭੇਦਭਰੀ ਹਾਲਤ ਚ ਲਾਸ਼ ਮਿਲਣ ਦੀ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਉਮਰ 26 ਸਾਲ ਵਜੋਂ ਹੋਈ ਐ।  ਜਾਣਕਾਰੀ ਅਨੁਸਾਰ ਮ੍ਰਿਤਕ ਬੀਤੇ ਕੱਲ੍ਹ ਤੋਂ ਲਾਪਤਾ ਸੀ, ਜਿਸ ਦੀ ਭਾਲ ਕੀਤੀ ਜਾ ਰਹੀ ਐ। ਇਸੇ ਦੌਰਾਨ ਲੋਕਾਂ ਨੇ ਇੱਥੇ ਇਕ ਖਾਲੀ ਪਲਾਟ ਦੇ ਕੋਨੇ ਵਿਚ ਬਣੇ ਕਮਰੇ ਵਿਚ ਅਣਪਛਾਤੀ ਲਾਸ਼ ਪਈ ਵੇਖੀ। ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਚੁੱਕ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ।  ਫਿਲਹਾਲ ਮ੍ਰਿਤਕ ਦੀ ਮੌਤ ਦੇ ਕਾਰਨਾਂ ਦੇ ਪਤਾ ਨਹੀਂ ਚੱਲ ਸਕਿਆ। ਮੌਕੇ ਤੇ ਮੌਜੂਦ ਲੋਕਾਂ ਦੇ ਦੱਸਣ ਮੁਤਾਬਕ ਮ੍ਰਿਤਕ ਦੇ  ਸਿਰ ਦੇ ਪਿਛਲੇ ਵਾਸੇ ਜ਼ਖਮ ਦਾ ਨਿਸ਼ਾਨ ਸੀ। ਲੋਕਾਂ ਦੇ ਦੱਸਣ ਮੁਤਾਬਕ ਇਸ ਕਮਰੇ ਵਿਚ ਫਿਲਹਾਲ ਕੋਈ ਨਹੀਂ ਸੀ ਰਹਿ ਰਿਹਾ। ਪ੍ਰਤੱਖਦਰਸੀਆਂ ਮੁਤਾਬਕ ਮ੍ਰਿਤਕ ਨਸ਼ੇ ਦਾ ਆਦੀ ਸੀ ਅਤੇ ਇੱਥੇ ਅਕਸਰ ਹੀ ਆਉਂਦਾ-ਜਾਂਦਾ ਸੀ। ਉਧਰ ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਥਾਣਾ ਡਵੀਜ਼ਨ 7 ਦੀ ਪੁਲਿਸ ਨੇ ਲਾਸ਼ ਨੂੰ  ਪੋਸਟ ਮਾਰਟਮ ਲਈ ਭਿਜਵਾ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here