Uncategorized ਫਾਜਿਲਕਾ ’ਚ ਟਰਾਲੀ ਹੇਠ ਦੱਬਣ ਕਾਰਨ ਨੌਜਵਾਨ ਦੀ ਮੌਤ/ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਪਲਟਣ ਕਾਰਨ ਹਾਦਸਾ/ ਪੁਲਿਸ ਨੇ ਲਾਸ਼ ਹਸਪਤਾਲ ਪਹੁੰਚਾ ਕੇ ਜਾਂਚ ਕੀਤੀ ਸ਼ੁਰੂ By admin - May 19, 2025 0 7 Facebook Twitter Pinterest WhatsApp ਸਰਹੱਦੀ ਜ਼ਿਲ੍ਹਾ ਫਾਜਿਲਕਾ ਦੇ ਬੱਲੂਆਣਾ ਨੇੜੇ ਵਾਪਰੇ ਭਿਆਨਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਦਰਦਨਾਕ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਇਹ ਹਾਦਸਾ ਤੂੜੀ ਨਾਲ ਭਰੇ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਵਾਪਰਿਆ ਐ। ਹਾਦਸੇ ਵਿਚ ਸ੍ਰੀ ਗੰਗਾਨਗਰ ਵਾਸੀ ਟਰੈਕਟਰ ਚਾਲਕ ਦੀ ਟਰਾਲੀ ਹੇਠਾਂ ਦੱਬਣ ਕਾਰਨ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਸਮਾਜ ਸੇਵਾ ਸੰਸਥਾ ਦੀ ਮਦਦ ਨਾਲ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ। ਜਾਣਕਾਰੀ ਅਨੁਸਾਰ ਸ੍ਰੀ ਗੰਗਾਨਗਰ ਜ਼ਿਲ੍ਹੇ ਦੇ ਵਸਨੀਕ ਮੰਗਲਾਰਾਮ ਦਾ ਪੁੱਤਰ ਹੇਮੰਤ ਦੁਪਹਿਰ ਵੇਲੇ ਪਿੰਡ ਬੱਲੂਆਣਾ ਤੋਂ ਆਪਣੀ ਟਰੈਕਟਰ-ਟਰਾਲੀ ਵਿੱਚ ਤੂੜੀ ਲਿਆ ਰਿਹਾ ਸੀ। ਜਿਵੇਂ ਹੀ ਉਹ ਆਪਣੀ ਟਰੈਕਟਰ-ਟਰਾਲੀ ਨੂੰ ਕੱਚੀ ਸੜਕ ‘ਤੇ ਲੈ ਕੇ ਜਾਣ ਲੱਗਾ ਤਾਂ ਟਰੈਰਕਟ ਟਰਾਲੀ ਅਚਾਨਕ ਬੇਕਾਬੂ ਹੋ ਕੇ ਸੜਕ ਕੰਢੇ ਲੱਗੇ ਖੰਭੇ ਨਾਲ ਟਕਰਾ ਗਈ, ਜਿਸ ਕਾਰਨ ਬਿਜਲੀ ਦੀਆਂ ਤਾਰਾਂ ਵਿੱਚ ਸਪਾਰਕਿੰਗ ਹੋ ਗਈ। ਡਰਾਈਵਰ ਨੇ ਕਰੰਟ ਦੇ ਡਰੋਂ ਟਰੈਕਟਰ ਤੋਂ ਛਾਲ ਮਾਰ ਦਿੱਤੀ ਅਤੇ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਪਲਟ ਗਈ ਜਿਸ ਕਾਰਨ ਉਹ ਟਰੈਕਟਰ ਹੇਠਾਂ ਦੱਬ ਗਿਆ ਅਤੇ ਉਸਦੀ ਮੌਤ ਹੋ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਐ।