Uncategorized ਬਰਨਾਲਾ ’ਚ ਨਸ਼ੇ ਦੀ ਉਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ/ ਪਰਿਵਾਰ ਤੇ ਲੋਕਾਂ ਨੇ ਸ਼ਰੇਆਮ ਨਸ਼ਾ ਵਿੱਕਣ ਦੇ ਲਾਏ ਇਲਜ਼ਾਮ/ ਪੁਲਿਸ ਨੇ ਇਲਜ਼ਾਮ ਨਕਾਰੇ, ਜਾਂਚ ਬਾਅਦ ਕਾਰਵਾਈ ਦੀ ਦਿੱਤਾ ਭਰੋਸਾ By admin - May 19, 2025 0 7 Facebook Twitter Pinterest WhatsApp ਬਰਨਾਲਾ ਸ਼ਹਿਰ ਅੰਦਰ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਖਬਰਾਂ ਮੁਤਾਬਕ ਪਿਛਲੇ ਦੋ ਦਿਨਾਂ ਦੌਰਾਨ ਨਸ਼ੇ ਦੀ ਓਵਰਡੋਜ਼ ਨਾਲ ਦੋ ਜਣਿਆਂ ਦੀ ਮੌਤ ਹੋ ਚੁੱਕੀ ਐ। ਉਧਰ ਘਟਨਾ ਤੋਂ ਬਾਅਦ ਲੋਕਾਂ ਅੰਦਰ ਭਾਰੀ ਗੁੱਸਾ ਪਾਇਆ ਜਾ ਰਿਹਾ ਐ। ਲੋਕਾਂ ਨੇ ਇਲਾਕੇ ਅੰਦ ਸ਼ਰੇਆਮ ਨਸ਼ੇ ਵਿੱਕਣ ਦੀ ਗੱਲ ਕਹੀ ਐ। ਪਰਿਵਾਰ ਨੇ ਪੰਜਾਬ ਸਰਕਾਰ ਤੋਂ ਨਸ਼ਿਆਂ ਖਿਲਾਫ ਸਿਕੰਜਾ ਕੱਸਣ ਦੀ ਮੰਗ ਕੀਤੀ ਐ ਤਾਂ ਜੋ ਨੌਜਾਵਨੀ ਨੂੰ ਬਚਾਇਆ ਜਾ ਸਕੇ। ਦੱਸਣਯੋਗ ਐ ਕਿ ਬੀਤੇ ਦਿਨ ਇਸੇ ਮਾਮਲੇ ਨੂੰ ਲੈ ਕੇ ਅਖਬਾਰ ਵਿਚ ਖਬਰ ਛਪੀ ਸੀ, ਜਿਸ ਨੂੰ ਲੈ ਕੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਵੀ ਬਿਆਨ ਜਾਰੀ ਕੀਤਾ ਸੀ। ਉਧਰ ਪੁਲਿਸ ਪ੍ਰਸ਼ਾਸਨ ਨੇ ਨਸ਼ਿਆਂ ਕਾਰਨ ਮੌਤਾਂ ਹੋਣ ਦੇ ਦਾਅਵਿਆਂ ਦਾ ਖੰਡਨ ਕੀਤਾ ਐ। ਇਸ ਸਬੰਧੀ ਡੀਐਸਪੀ ਸਤਬੀਰ ਸਿੰਘ ਨੇ ਦੱਸਿਆ ਘਟਨਾ ਸਥਾਨ ਤੋਂ ਵੀ ਨਸ਼ੇ ਵਰਗੀ ਕੋਈ ਗੱਲ ਸਾਹਮਣੇ ਨਹੀਂ ਸੀ ਆਈ ਅਤੇ ਡਾਕਟਰੀ ਰਿਪੋਰਟ ਵਿਚ ਅਜਿਹ ਕੁੱਝ ਨਹੀਂ ਆਇਆ। ਉਨ੍ਹਾਂ ਕਿਹਾ ਕਿ ਇਹ ਮੌਤ ਦਿਲ ਦਾ ਦੌਰਾ ਪੈਣ ਕਰਨ ਹੋਈ ਐ। ਇਸੇ ਤਰ੍ਹਾਂ ਦੂਜੇ ਮੁੰਡੇ ਦਾ ਪੋਸਟ ਮਾਰਟਮ ਨਹੀਂ ਕਰਵਾਇਆ ਗਿਆ, ਜਿਸ ਤੋਂ ਨਸ਼ੇ ਦੀ ਪੁਸ਼ਟੀ ਹੋ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾਵੇਗੀ, ਜਿਸ ਤੋਂ ਬਾਅਦ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।