Uncategorized ਮਾਛੀਵਾੜਾ ਨਾਲ ਸਬੰਧਤ ਨੌਜਵਾਨ ਦੀ ਅਮਰੀਕਾ ’ਚ ਮੌਤ/ ਟਰਾਲਾ ਚਲਾਉਣ ਸਮੇਂ ਵਾਪਰੇ ਹਾਦਸੇ ’ਚ ਗਈ ਜਾਨ/ ਪਰਿਵਾਰ ਤੇ ਇਲਾਕੇ ਅੰਦਰ ਸੋਗ ਦੀ ਲਹਿਰ By admin - May 19, 2025 0 7 Facebook Twitter Pinterest WhatsApp ਰੋਜੀ ਰੋਟੀ ਦੀ ਭਾਲ ਵਿਚ ਵਿਦੇਸ਼ੀ ਧਰਤੀ ਤੇ ਗਏ ਪੰਜਾਬੀਆਂ ਨੇ ਜਿੱਥੇ ਆਪਣੀ ਮਿਹਨਤ ਦੇ ਬਲਬੂਤੇ ਨਾਮਨਾ ਖੱਟਿਆ ਐ, ਉੱਥੇ ਹੀ ਅਣਹੋਣੀਆਂ ਘਟਨਾਵਾਂ ਵਿਚ ਜਾਨਾਂ ਗੁਆਉਣ ਦੇ ਮਾਮਲੇ ਵੀ ਸਾਹਮਣੇ ਆ ਰਹੇ ਨੇ। ਅਜਿਹਾ ਹੀ ਮਾਮਲਾ ਮਾਛੀਵਾੜਾ ਸਾਹਿਬ ਤੋਂ ਸਾਹਮਣੇ ਆਇਆ ਐ, ਜਿੱਥੇ ਦੇ ਵਾਸੀ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋ ਗਈ ਐ। ਸ਼ਹਿਰ ਦੇ ਨੇੜਲੇ ਪਿੰਡ ਸਹਿਜੋ ਮਾਜਰਾ ਨਾਲ ਸਬੰਧਤ ਭੁਪਿੰਦਰ ਸਿੰਘ ਨਾਮ ਦਾ ਇਹ ਨੌਜਵਾਨ ਚੰਗੇ ਭਵਿੱਖ ਦੀ ਆਸ ਨਾਲ ਅਮਰੀਕਾ ਗਿਆ ਸੀ ਅਤੇ ਅਮਰੀਕਾ ਦੇ ਕੈਲੇਫੋਰਨੀਆ ਸ਼ਹਿਰ ਵਿਖੇ ਰਹਿ ਰਿਹਾ ਸੀ। ਉਹ ਉਥੇ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ ਕਿ ਬੀਤੇ ਦਿਨ ਵਾਪਰੇ ਸੜਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ ਪੁੱਤਰ ਹਜ਼ਾਰਾ ਸਿੰਘ ਵਜੋਂ ਹੋਈ ਐ ਜੋ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਟਰਾਲਾ ਲੈ ਕੇ ਅਮਰੀਕਾ ਦੇ 81-ਗ੍ਰੀਨੀ ਕਾਊਂਟੀ ਰੋਡ ’ਤੇ ਜਾ ਰਿਹਾ ਸੀ ਕਿ ਰਸਤੇ ਵਿਚ ਇੱਕ ਜੀਪ ਕਾਰ ਨਾਲ ਉਸਦੀ ਟੱਕਰ ਹੋ ਗਈ ਅਤੇ ਉਸਦਾ ਟਰਾਲਾ ਦਰੱਖਤ ਵਿਚ ਜਾ ਵੱਜਿਆ। ਹਾਦਸੇ ਤੋਂ ਬਾਅਦ ਟਰਾਲੇ ਨੂੰ ਅੱਗ ਲੱਗ ਗਈ ਪਰ ਉੱਥੇ ਰੈਸਕਿਊ ਟੀਮ ਨੇ ਉਸ ਨੂੰ ਟਰਾਲੇ ’ਚੋਂ ਬਾਹਰ ਕੱਢਿਆ ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਭੁਪਿੰਦਰ ਸਿੰਘ ਦੀ ਮੌਤ ਦੀ ਖ਼ਬਰ ਜਦੋਂ ਪਿੰਡ ਸਹਿਜੋ ਮਾਜਰਾ ਵਿਖੇ ਪਹੁੰਚੀ ਤਾਂ ਘਰ ਵਿਚ ਮਾਤਮ ਛਾ ਗਿਆ ਅਤੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਭੁਪਿੰਦਰ ਸਿੰਘ ਦਾ ਪਿਤਾ ਹਜ਼ਾਰਾ ਸਿੰਘ ਸਪੇਨ ਵਿਖੇ ਰਹਿੰਦਾ ਹੈ ਅਤੇ ਜਦੋਂ ਉਸ ਨੂੰ ਆਪਣੇ ਪੁੱਤਰ ਦੀ ਮੌਤ ਬਾਰੇ ਪਤਾ ਲੱਗਾ ਤਾਂ ਉਹ ਵਾਪਸ ਪਿੰਡ ਲਈ ਰਵਾਨਾ ਹੋ ਗਿਆ। ਇਸ ਹਾਦਸੇ ਵਿਚ ਜੋ ਜੀਪ ਸਵਾਰ ਸਨ ਉਨ੍ਹਾਂ ਦਾ ਬਚਾਅ ਹੋ ਗਿਆ ਪਰ ਮਾਪਿਆਂ ਦੇ ਇਕਲੌਤੇ ਪੁੱਤਰ ਭੁਪਿੰਦਰ ਸਿੰਘ ਦੀ ਜਾਨ ਚਲੀ ਗਈ।