Uncategorized ਰੋਪੜ ਪੁਲਿਸ ਦੀ ਨਸ਼ਿਆਂ ਖਿਲਾਫ ਸਖਤੀ ਜਾਰੀ/ ਸਾਲ ਭਰ ਅੰਦਰ ਢਾਈ ਸੌ ਤੋਂ ਵਧੇਰੇ ਲੋਕਾਂ ਦੀ ਗ੍ਰਿਫ਼ਤਾਰੀ/ ਲੋਕਾਂ ਦਾ ਭਰਪੂਰ ਸਾਥ ਮਿਲਣ ਦਾ ਕੀਤਾ ਦਾਅਵਾ By admin - May 19, 2025 0 9 Facebook Twitter Pinterest WhatsApp ਪੰਜਾਬ ਪੁਲਿਸ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਨੇ। ਪੁਲਿਸ ਵੱਲੋਂ ਆਪਣੇ ਅਧਿਕਾਰੀਆਂ ਨੂੰ ਵਿਸ਼ੇਸ਼ ਟਰੇਨਿੰਗ ਦੇ ਕੇ ਲੋਕਾਂ ਵਿਚ ਭੇਜਿਆ ਜਾ ਰਿਹਾ ਐ ਤਾਂ ਜੋ ਲੋਕਾਂ ਨੂੰ ਨਸ਼ਾ ਵਿਰੋਧੀ ਲਹਿਰ ਵਿਚ ਸ਼ਾਮਲ ਕੀਤਾ ਜਾ ਸਕੇ। ਇਸੇ ਤਹਿਤ ਰੋਪੜ ਦੇ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਅੱਜ ਨੰਗਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਬਾਰੇ ਜਾਣਕਾਰੀ ਸਾਂਝੀ ਕੀਤੀ ਐ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੋੜਣ ਲਈ ਸਿਰਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਲੋਕਾਂ ਦਾ ਵਿਸ਼ੇਸ਼ ਯੋਗਦਾਨ ਮਿਲ ਰਿਹਾ ਐ, ਜਿਸ ਦੇ ਚਲਦਿਆਂ ਪੰਜਾਬ ਨੂੰ ਛੇਤੀ ਹੀ ਨਸ਼ਾ ਮੁਕਤ ਸੂਬਾ ਬਣਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੀਤੇ ਇਕ ਸਾਲ ਦੇ ਅਰਸੇ ਦੌਰਾਨ ਰੂਪਨਗਰ ਜਿਲ੍ਹੇ ਅੰਦਰ 163 ਮੁਕੱਦਮ ਦਰਜ ਕੀਤੇ ਗਏ ਨੇ ਜਦਕਿ 255 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਐ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀ ਨਸ਼ਾ ਮੁਕਤੀ ਲਹਿਰ ਨੂੰ ਪੂਰਨ ਸਹਿਯੋਗ ਦੇ ਰਹੇ ਨੇ ਅਤੇ ਉਹ ਦਿਨ ਦੂਰ ਨਹੀਂ ਜਦੋਂ ਲੋਕਾਂ ਦੀ ਮਦਦ ਨਾਲ ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਐਲਾਨ ਦੇਵੇਗੀ।